September 11, 2026, 1:10 pm
----------- Advertisement -----------
HomeNewsਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਨੂੰ...

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਐਸ.ਏ.ਐਸ.ਨਗਰ, 2 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਵਿੱਚ ਖੇਡਾਂ ਦਾ ਅਨੁਕੂਲ ਮਾਹੌਲ ਸਿਰਜ ਕੇ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ।
ਵੀਰਵਾਰ ਸ਼ਾਮ ਨੂੰ ਮੋਹਾਲੀ ਦੇ ਢੇਲਪੁਰ ਵਿਖੇ ਯੂਨਾਈਟਿਡ ਰੋਲਰਜ਼ ਸਪੋਰਟਸ ਕਲੱਬ ਵਿਖੇ 35ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਜੰਮਪਲ 32 ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ 20 ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਨਾ ਸਿਰਫ਼ ਖੇਤੀ ਲਈ ਉਪਜਾਊ ਹੈ ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਵੀ ਜਰਖੇਜ਼ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਐਡੀਸ਼ਨ ਵਿੱਚ ਬਲਾਕ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਰਾਜ ਭਰ ਵਿੱਚ ਕਰਵਾਏ 36 ਖੇਡ ਮੁਕਾਬਲਿਆਂ ਵਿੱਚ 4 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਹੈ।
ਸੂਚਨਾ ਅਤੇ ਲੋਕ ਸੰਪਰਕ ਅਤੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਵਿਭਾਗਾਂ ਦੇ ਮੰਤਰੀ ਨੇ ਰੋਲਰ ਸਕੇਟਿੰਗ ਖੇਡ ਨਾਲ ਸਬੰਧਤ ਸਾਰੇ ਪ੍ਰਬੰਧਕਾਂ ਅਤੇ ਕੋਚਾਂ ਨੂੰ ਪੰਜਾਬ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਅਤੇ ਉਤਸ਼ਾਹਿਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੋਲਰ ਸਕੇਟਿੰਗ ਖੇਡ ਦਾ ਵਿਸ਼ਵ ਭਰ ਵਿੱਚ ਇੱਕ ਵਿਸ਼ਾਲ ਖੇਤਰ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਦੇ ਖਿਡਾਰੀ ਰਾਸ਼ਟਰੀ ਟੀਮ ਵਿੱਚ ਵੀ ਸਕੇਟਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।
ਇਸ ਮੁਕਾਬਲੇ ਵਿੱਚ ਪੰਜਾਬ ਦੇ 18 ਜ਼ਿਲ੍ਹਿਆਂ ਦੇ 1200 ਦੇ ਕਰੀਬ ਸਕੇਟਰ ਰੋਲਰ ਸਪੋਰਟਸ ਦੇ 07 ਈਵੈਂਟਸ ਵਿੱਚ ਭਾਗ ਲੈ ਰਹੇ ਹਨ। ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ, ਪਟਿਆਲਾ ਦੀ ਦੇਖ-ਰੇਖ ਹੇਠ ਮੋਹਾਲੀ ਯੂਨਾਈਟਿਡ ਰੋਲਰ ਸਪੋਰਟਸ ਕਲੱਬ (ਯੂ.ਆਰ.ਐਸ.ਸੀ.) ਵਿਖੇ ਮਾਰਸ਼ਲ ਆਰਟ ਗੱਤਕਾ, ਭੰਗੜਾ ਅਤੇ ਕਲਾਤਮਕ ਸਪੀਡ ਸਕੇਟਿੰਗ ਦੇ ਪ੍ਰਦਰਸ਼ਨ ਦਰਮਿਆਨ ਹੋਈ। ।
ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਨਪ੍ਰੀਤ ਸਿੰਘ ਛੱਤਵਾਲ, ਆਈ.ਏ.ਐਸ. (ਸੇਵਾਮੁਕਤ) ਪ੍ਰਧਾਨ ਅਤੇ ਸਿਮਰਨਜੀਤ ਸਿੰਘ ਸੱਗੂ (ਐਡਵੋਕੇਟ) ਜਨਰਲ ਸਕੱਤਰ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਪੀ.ਆਰ.ਐਸ.ਏ.) ਸਮੇਤ ਹਾਲ ਹੀ ਵਿੱਚ ਚੀਨ ਵਿਖੇ ਹੋਈ 19ਵੀਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਸਕੇਟਿੰਗ ਮੈਡਲ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਕਵਾਡ ਹਾਕੀ, ਇਨਲਾਈਨ ਹਾਕੀ ਅਤੇ ਇਨਲਾਈਨ ਸਪੀਡ ਸਕੇਟਿੰਗ ਵਿੱਚ ਤਗਮੇ ਹਾਸਲ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...