November 23, 2026, 10:45 am
----------- Advertisement -----------
HomeNewsLatest Newsਵਿਧਾਨ ਸਭਾ ਸਪੀਕਰ ਵੱਲੋਂ 7ਵੀਂ ਪੰਜਾਬ ਰਾਜ ਗੱਤਕਾ ਚੈਪੀਅਨਸ਼ਿਪ-2022 ਦਾ ਉਦਘਾਟਨ

ਵਿਧਾਨ ਸਭਾ ਸਪੀਕਰ ਵੱਲੋਂ 7ਵੀਂ ਪੰਜਾਬ ਰਾਜ ਗੱਤਕਾ ਚੈਪੀਅਨਸ਼ਿਪ-2022 ਦਾ ਉਦਘਾਟਨ

Published on

----------- Advertisement -----------

ਐਸ.ਏ.ਐਸ.ਨਗਰ, 24 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਪ੍ਰੋਟਸ ਕੰਪਲੈਕਸ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੰਕੈਡਰੀ ਸਕੂਲ, ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਮੋਹਾਲੀ ਵਿੱਚ ਕਰਵਾਈ ਜਾ ਰਹੀ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ ਕੀਤਾ ਗਿਆ ।ਸਪੀਕਰ ਸੰਧਵਾਂ ਦਾ ਗੁਰਦੁਆਰਾ ਈਸ਼ਰ ਪ੍ਰਕਾਸ ਰਤਵਾੜਾ ਸਾਹਿਬ ਵਿਖੇ ਮੁੱਖ ਮਹਿਮਾਨ ਵੱਜੋ ਆਉਂਣ ਤੇ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ।ਇਹ 7ਵੀਂ ਰਾਜ ਗੱਤਕਾ ਚੈਪੀਅਨਸ਼ਿਪ-2022 ਜੋ ਕੇ 24 ਅਤੇ 25 ਨਵੰਬਰ ਦੌਰਾਨ ਹੋਵੇਗੀ। ਇਸ ਚੈਪੀਅਨਸ਼ਿਪ ਵਿਚ ਸਬ-ਜੂਨੀਅਰ ਅਤੇ ਸੀਨੀਅਰ ਲੜਕੇ ਅਤੇ ਲੜਕੀਆਂ ਉਮਰ ਵਰਗ 14,17, 19, 22,25 ਅਤੇ 28 ਖਿਡਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਖਿਡਾਰੀਆ ਨੂੰ ਸੰਬੋਧਨ ਕਰਦਿਆ ਕਿਹਾ ਕਿ ਗੱਤਕਾ ਖੇਡ ਪੰਜਾਬ ਦੀ ਇਤਿਹਾਸਕ ਖੇਡ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਸਾਨੂੰ ਆਪਣੇ ਗੁਰੂਆਂ ਤੋਂ ਆਸੀਰਵਾਦ ਵਜੋਂ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਖਿਡਾਰੀ ਨੂੰ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਇਹ ਖੇਡ ਖੇਡਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਇਸ ਖੇਡ ਦੇ ਖਿਡਾਰੀਆਂ ਵਿਚ ਇਕ ਵੱਖਰਾ ਹੀ ਜੋਸ਼ ਵੇਖਣ ਨੂੰ ਮਿਲਦਾ ਹੈ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆ ਨੂੰ ਬਾਣੀ ਅਤੇ ਬਾਣੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਪੀਕਰ ਵੱਲੋਂ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਗੱਤਕਾ ਖਿਡਾਰੀਆਂ ਨੂੰ ਪੰਜਾਬ ਵਿਧਾਨ ਸਭਾ ਵਿਖੇ ਆਉਣ ਦਾ ਸੱਦਾ ਵੀ ਦਿੱਤਾ । ਇਸ ਉਪਰੰਤ ਗੱਤਕਾ ਖਿਡਾਰੀਆਂ ਵੱਲੋਂ ਗੱਤਕਾ ਖੇਡ ਦਾ ਵੱਖ-ਵੱਖ ਰੂਪਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

ਇਹ ਗੱਤਕਾ ਚੈਪੀਅਨਸ਼ਿਪ ਵਿਸ਼ਵ ਗੁਰਮਤਿ ਰੁਹਾਨੀ ਮਿਸ਼ਨ ਚੈਰੀਟੇਬਲ ਟਰੱਸਟ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ,ਜਿਲ੍ਹਾ ਗੱਤਕਾ ਐਸੋਸੀਏਸ਼ਨ ਮੋਹਾਲੀ ਅਤੇ ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਕੈਡਮੀ ਕੁਰਾਲੀ ਦੇ ਵਿਸ਼ੇਸ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...