September 23, 2026, 6:00 pm
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਸਰਹੱਦੀ ਇਲਾਕੇ 'ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

Published on

----------- Advertisement -----------

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ ਘੁਸਪੈਠੀਆ ਪਿੰਡ ਰਤਨ ਖੁਰਦ ਨੇੜੇ ਸਥਿਤ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਅਜਿਹਾ ਕਰਕੇ ਬੀ.ਐਸ.ਐਫ ਦੇ ਜਵਾਨਾਂ ਨੇ ਅੱਤਵਾਦੀ ਸਿੰਡੀਕੇਟ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।

ਦੱਸ ਦਈਏ 16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਇਸ ਦੌਰਾਨ ਸਰਹੱਦ ‘ਤੇ ਚੌਕਸ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਪਰ ਉਹ ਨਹੀਂ ਰੁਕਿਆ ਅਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਕਿਸੇ ਵੀ ਖਤਰੇ ਨੂੰ ਮਹਿਸੂਸ ਕਰਦੇ ਹੋਏ ਅਤੇ ਰਾਤ ਸਮੇਂ ਸਰਹੱਦ ‘ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਮੌਕੇ ‘ਤੇ ਹੀ ਮਾਰ ਦਿੱਤਾ।

ਇਸ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਤਰਨਤਾਰਨ ਸਰਹੱਦ ‘ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਸੀ। ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਉਸ ਨੂੰ ਵਾਰ-ਵਾਰ ਵਾਪਸ ਜਾਣ ਲਈ ਕਿਹਾ ਗਿਆ ਪਰ ਜਦੋਂ ਉਹ ਵਾਪਸ ਨਹੀਂ ਗਿਆ ਤਾਂ ਇਹ ਕਦਮ ਬੀ.ਐਸ.ਐਫ. ਤੋਂ ਇਹ ਕਦਮ ਉਠਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...