June 27, 2026, 10:45 am
----------- Advertisement -----------
HomeNewsBreaking Newsਕਾਂਗਰਸੀ ਮੇਅਰ ਅਤੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਚੱਲ...

ਕਾਂਗਰਸੀ ਮੇਅਰ ਅਤੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਚੱਲ ਰਹੀ ਰੇਡ ਹੋਈ ਖਤਮ

Published on

----------- Advertisement -----------

ਗੁਰਦਾਸਪੁਰ 28 ਮਈ 2024 – ਬਟਾਲਾ ਦੇ ਕਾਂਗਰਸੀ ਮੇਅਰ ਸੁਖਦੀਪ ਸਿੰਘ ਤੇਜਾ‌ ਅਤੇ ਕਾਂਗਰਸ ਪਾਰਟੀ ਨਾਲ ਹੀ ਸੰਬੰਧਿਤ ਸ਼ਰਾਬ ਕਾਰੋਬਾਰੀ ਰਾਜਿੰਦਰ ਕੁਮਾਰ ਪੱਪੂ ਜੈੰਤੀਪੁਰੀਆ ਸਮੇਤ ਵੱਖ ਵੱਖ ਕਾਂਗਰਸੀ ਆਗੂਆਂ ਦੇ ਠਿਕਾਣਿਆਂ ਵਿੱਚ ਪਿਛਲੇ ਕਰੀਬ 65 ਘੰਟੇ ਤੋਂ ਚਲ ਰਹੀ ਇਨਕਮ ਟੈਕਸ ਦੀ ਰੇਡ ਬੀਤੀ ਦੇਰ ਰਾਤ ਖਤਮ ਹੋ ਗਈ ਹੈ। ਭਾਰੀ ਪੁਲਿਸ ਅਤੇ ਪੈਰਾਮਿਲਟਰੀ ਫੋਰਸਿਸ ਨਾਲ ਰੇਡ ਕਰਨ ਆਏ ਅਧਿਕਾਰੀ ਦੇਰ ਰਾਤ ਵਾਪਸ ਪਰਤ ਗਏ।

ਹਾਲਾਂਕਿ ਇਸ ਦੌਰਾਨ ਪੱਤਰਕਾਰਾਂ ਨੇ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕੈਮਰੇ ਸਾਹਮਣੇ ਕੋਈ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੋਇਆ ਤੇ ਨਾ ਹੀ ਰੇਡ ‌ ਦੇ ਨਤੀਜਿਆਂ ਬਾਰੇ ਅਧਿਕਾਰੀਆਂ ਵੱਲੋਂ ਕਿਸੇ ਤਰ੍ਹਾਂ ਦਾ ਹੋਰ ਕੋਈ ਖੁਲਾਸਾ ਕੀਤਾ ਗਿਆ ਹੈ।

ਦੂਜੇ ਪਾਸੇ ਰੇਡ ਖਤਮ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਇਹ ਛਾਪੇਮਾਰੀ ਉਨ੍ਹਾਂ ਦਾ ਚੋਣਾਂ ਦੌਰਾਨ ਸਮਾਂ ਬਰਬਾਦ ਕਰਨ ਲਈ ਕੀਤੀ ਗਈ ਹੈ ਤਾਂ ਜੋ ਉਹ ਕਾਂਗਰਸ ਪਾਰਟੀ ਦੇ ਉਦੇਦਾਰ ਆਪਣੇ ਉਮੀਦਵਾਰ ਦੇ ਹੱਕ ਵਿੱਚ ਠੀਕ ਢੰਗ ਨਾਲ ਪ੍ਰਚਾਰ ਨਾ ਕਰ ਸਕਣ। ਤੇਜਾ ਨੇ ਦਾਵਾ ਕੀਤਾ ਹੈ ਕਿ ਆਮਦਨ ਕਰ ਅਧਿਕਾਰੀਆਂ ਨੂੰ ਘਰ ਦੇ ਅੰਦਰੋਂ ਕੁਝ ਨਹੀਂ ਮਿਲਿਆ। ਉਹਨਾਂ ਇਹ ਵੀ ਦਾਅਵਾ ਕੀਤਾ ਕਿ ਇਨਕਮ ਟੈਕਸ ਅਧਿਕਾਰੀ ਨਾ ਹੀ ‌ ਉਹਨਾਂ ਦੇ ਘਰ ਵਿੱਚੋਂ ਕੋਈ ਕਾਗਜ਼ ਪੱਤਰ ਲੈ ਕੇ ਗਏ ਹਨ ਅਤੇ ਨਾ ਹੀ ਕੋਈ ਕੈਸ਼ ਜਾਂ ਹੋਰ ਸਮਾਨ ਉਹਨਾਂ ਨੂੰ ਬਰਾਮਦ ਹੋਇਆ ਹੈ। ਉਹਨਾਂ ਵੱਲੋਂ ਅਧਿਕਾਰੀਆਂ ਵੱਲੋਂ ਪੁੱਛੇ ਗਏ ਹਰ ਸਵਾਲ ਦਾ ਜਵਾਬ ਦਿੱਤਾ‌ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...