July 28, 2026, 5:36 pm
----------- Advertisement -----------
HomeNewsLatest Newsਡੇਂਗੂ ਕੇਸਾਂ 'ਚ ਵਾਧਾ, DC ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਜੰਗੀ ਪੱਧਰ...

ਡੇਂਗੂ ਕੇਸਾਂ ‘ਚ ਵਾਧਾ, DC ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਦਿੱਤੇ ਹੁਕਮ

Published on

----------- Advertisement -----------

ਐਸ.ਏ.ਐਸ.ਨਗਰ, 12 ਅਗਸਤ, 2023 (ਬਲਜੀਤ ਮਲਵਾਹਾ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਅਧਿਕਾਰੀਆਂ ਨੂੰ ਡੇਂਗੂ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਵਿੱਚ 41 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 33 ਮਾਮਲੇ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ ਜਦਕਿ ਅੱਠ ਪੇਂਡੂ ਖੇਤਰਾਂ ਨਾਲ ਸਬੰਧਤ ਹਨ।

ਅਗਲੇ ਮਹੀਨੇ ਵੀ ਸਾਵਧਾਨ ਰਹਿਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੇ ਲਾਰਵੇ ‘ਤੇ ਲਾਰਵੀਸਾਈਡ ਐਕਸ਼ਨ, ਫਿਊਮੀਗੇਸ਼ਨ, ਫੌਗਿੰਗ ਅਤੇ ਸ਼ਹਿਰ ਵਾਸੀਆਂ ਨੂੰ ਖੜ੍ਹੇ ਪਾਣੀ ਦੀ ਨਿਕਾਸੀ ਬਾਰੇ ਜਾਗਰੂਕ ਕਰਨ ਦਾ ਇਹ ਸਹੀ ਸਮਾਂ ਹੈ। ਉਨ੍ਹਾਂ ਨੂੰ ਦੱਸਿਆ ਜਾਵੇ ਕਿ ਕੂਲਰਾਂ ਤੇ ਗਮਲਿਆਂ ਚ ਖੜ੍ਹਾ ਪਾਣੀ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ ਚ ਖੜ੍ਹਾ ਪਾਣੀ ਉਨ੍ਹਾਂ ਦੇ ਘਰਾਂ ਚ ਹੀ ਡੇਂਗੂ ਮੱਛਰ ਦੀ ਫੈਕਟਰੀ ਬਣੀ ਹੋਈ ਹੈ।

ਉਨ੍ਹਾਂ ਏ.ਡੀ.ਸੀਜ਼, ਐਸ.ਡੀ.ਐਮਜ਼, ਈ.ਓ., ਬੀ.ਡੀ.ਪੀ.ਓਜ਼ ਅਤੇ ਐਸ.ਐਮ.ਓਜ਼ ਨੂੰ ਡੇਂਗੂ ਮਾਮਲਿਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਕੇ ‘ਡਰਾਈ ਡੇ’ ਦੀਆਂ ਗਤੀਵਿਧੀਆਂ ਕਰਨ ਲਈ ਹਰ ਸ਼ੁੱਕਰਵਾਰ ਨੂੰ ਫੀਲਡ ਵਿੱਚ ਜਾਣ ਦੀ ਹਦਾਇਤ ਕਰਦਿਆਂ ਕਿਹਾ ਕਿ ਕੇਸਾਂ ਦੀ ਵੱਧ ਰਹੀ ਗਿਣਤੀ ਚਿੰਤਾਜਨਕ ਹੈ ਅਤੇ ਸਾਨੂੰ ਸਿੱਖਿਆ, ਜਾਗਰੂਕਤਾ ਅਤੇ ਆਈ ਈ ਸੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚੋਂ ਖਰੜ 17 ਕੇਸਾਂ ਨਾਲ ਸਿਖਰ ’ਤੇ ਹੈ, ਜਿਸ ਤੋਂ ਬਾਅਦ ਮੁਹਾਲੀ ਵਿੱਚ 11, ਜ਼ੀਰਕਪੁਰ ਵਿੱਚ ਤਿੰਨ ਅਤੇ ਡੇਰਾਬੱਸੀ ਵਿੱਚ ਹੁਣ ਤੱਕ ਡੇਂਗੂ ਦੇ ਦੋ ਕੇਸ ਹਨ। ਪੇਂਡੂ ਪੱਟੀ ਵਿੱਚ ਘੜੂੰਆਂ ਵਿੱਚ ਛੇ ਜਦਕਿ ਬੂਥਗੜ੍ਹ ਅਤੇ ਗੋਲੂਮਾਜਰਾ ਵਿੱਚ ਇੱਕ-ਇੱਕ ਹੈ। ਉਨ੍ਹਾਂ ਨੇ ਵਸਨੀਕਾਂ, ਖਾਸ ਕਰਕੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣ ਦੇ ਨਾਲ-ਨਾਲ ਆਪਣੇ ਗੁਆਂਢੀ ਘਰਾਂ ਨੂੰ ਵੀ ਜਾਗਰੂਕ ਕਰਨ ਲਈ ਪਹਿਲਕਦਮੀ ਕਰਨ ਲਈ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਅਤੇ ਫੁੱਲਾਂ ਦੇ ਬਰਤਨਾਂ ਚੋਂ ਖੜ੍ਹੇ ਪਾਣੀ ਦੀ ਨਿਕਾਸੀ/ਨਿਕਾਸ ਨੂੰ ਇੱਕ ਰੁਟੀਨ ਬਣਾਉਣ ਲਈ ਕਿਹਾ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜੀ) ਵਿਰਾਜ ਸ਼ਿਆਮਕਰਨ ਟਿੱਡਕੇ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਆਰ ਡੀ) ਗੀਤਿਕਾ ਸਿੰਘ, ਐਸ ਡੀ ਐਮ ਰਵਿੰਦਰ ਸਿੰਘ, ਡੇਵੀ ਗੋਇਲ ਸਹਾਇਕ ਕਮਿਸ਼ਨਰ (ਯੂਟੀ), ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ, ਡੀ ਡੀ ਪੀ ਓ ਅਮਰਿੰਦਰ ਪਾਲ ਸਿੰਘ ਚੌਹਾਨ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...