September 22, 2026, 3:22 am
----------- Advertisement -----------
HomeNewsBreaking Newsਮੀਂਹ ਨਾ ਪੈਣ ਕਾਰਨ ਤਾਪਮਾਨ 'ਚ ਫੇਰ ਵਾਧਾ: 21 ਜੁਲਾਈ ਤੋਂ ਮਾਨਸੂਨ...

ਮੀਂਹ ਨਾ ਪੈਣ ਕਾਰਨ ਤਾਪਮਾਨ ‘ਚ ਫੇਰ ਵਾਧਾ: 21 ਜੁਲਾਈ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ

Published on

----------- Advertisement -----------

ਚੰਡੀਗੜ੍ਹ, 20 ਜੁਲਾਈ 2024 – ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ਦੇ ਅੰਦਰ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਰਾਤ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਵੀ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 25% ਤੋਂ ਘੱਟ ਹੈ।

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਰਹਿਣ ਦਾ ਕਾਰਨ ਬੰਗਾਲ ਦੀ ਖਾੜੀ ਵਿੱਚ ਦਬਾਅ ਦਾ ਕਮਜ਼ੋਰ ਹੋਣਾ ਅਤੇ ਪੱਛਮੀ ਗੜਬੜੀ ਹੈ। ਪਰ 21 ਜੁਲਾਈ ਦੀ ਭਵਿੱਖਬਾਣੀ ਅਨੁਸਾਰ ਜੇਕਰ ਬੰਗਾਲ ਦੀ ਖਾੜੀ ਦਾ ਪ੍ਰਭਾਵ ਘੱਟ ਜਾਂਦਾ ਹੈ ਤਾਂ ਪੰਜਾਬ ਵਿੱਚ 22 ਜੁਲਾਈ ਤੋਂ ਮੀਂਹ ਪੈ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਝੋਨੇ ਦੀ ਕਾਸ਼ਤ ਵੀ ਵਧੀਆ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...