September 5, 2026, 10:15 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਲਹਿਰਾਉਣਗੇ ਕੌਮੀ ਝੰਡਾ; ਡਿਪਟੀ...

ਕੈਬਨਿਟ ਮੰਤਰੀ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਲਹਿਰਾਉਣਗੇ ਕੌਮੀ ਝੰਡਾ; ਡਿਪਟੀ ਕਮਿਸ਼ਨਰ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

Published on

----------- Advertisement -----------

ਗੁਰਦਾਸਪੁਰ, 13 ਅਗਸਤ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਸ਼ਵਨੀ ਅਰੋੜਾ, ਐੱਸ.ਪੀ. ਗੁਰਵਿੰਦਰ ਸਿੰਘ ਰੰਧਾਵਾ, ਡੀ.ਐੱਸ.ਪੀ. ਸੁਖਰਾਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਹਨ।

ਫੁੱਲ ਡਰੈੱਸ ਰਿਹਰਸਲ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਹੀਦੀ ਗੈਲਰੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਪਰੰਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਡੀ.ਐੱਸ.ਪੀ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਮਹਿਲਾ ਪਲਾਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ) ਅਤੇ ਪੰਜਾਬ ਪੁਲਿਸ ਬੈਂਡ ਦੀਆਂ ਪਲਾਟੂਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਰਿਹਰਸਲ ਦੌਰਾਨ ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਨੇ ਵੀ ਖ਼ੂਬ ਰੰਗ ਬੰਨਿਆ।

ਅਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਅਤੇ ਸਭਿਆਚਾਰਕ ਸਮਾਗਮ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਇਹ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਪੂਰੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ ਕਿ ਅਜ਼ਾਦੀ ਜਸ਼ਨਾਂ ਵਿੱਚ ਜ਼ਰੂਰ ਸ਼ਾਮਲ ਹੋਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...