September 6, 2026, 3:46 pm
----------- Advertisement -----------
HomeNewsLatest Newsਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਨਿੱਝਰ ਵਲੋਂ ਕਪੂਰਥਲਾ ਵਿਖੇ ਵਿਕਾਸ ਕੰਮਾਂ ਤੇ...

ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਨਿੱਝਰ ਵਲੋਂ ਕਪੂਰਥਲਾ ਵਿਖੇ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ

Published on

----------- Advertisement -----------

ਚੰਡੀਗੜ੍ਹ/ਕਪੂਰਥਲਾ, 2 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਆਪਣੀ ਪਲੇਠੀ ਫੇਰੀ ਦੌਰਾਨ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਰਿਆਈ/ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਯੋਜਨਾਬੰਧੀ ਕੀਤੀ ਹੈ ਤੇ ਪਹਿਲੇ ਪੜਾਅ ਤਹਿਤ 4 ਵੱਡੇ ਸ਼ਹਿਰਾਂ ਨੂੰ 25 ਤੋਂ 30 ਸਾਲਾਂ ਦੀ ਯੋਜਨਾ ਤਹਿਤ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ।


ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ 4 ਮਹਾਂਨਗਰਾਂ ਜਲੰਧਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਲੋਕਾਂ ਨੂੰ ਪੀਣ ਯੋਗ ਨਹਿਰੀ ਪਾਣੀ ਮੁਹੱਈਆ ਕਰਵਾਏਗੀ ਜਿਸ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 85 ਹੋਰ ਸ਼ਹਿਰਾਂ ਅਤੇ ਕਸਬਿਆਂ ਦੀ ਵੀ ਸ਼ਨਾਖਤ ਕੀਤੀ ਗਈ ਹੈ ਜੋ ਕਿ  ਦਰਿਆ ਜਾਂ ਨਹਿਰ ਦੇ 15 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਹਨ, ਨੂੰ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਦਰਿਆ ਜਾਂ ਨਹਿਰ ਤੋਂ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਠੇਕੇਦਾਰ ਸਮਾਂਬੱਧ ਢੰਗ ਨਾਲ ਵਿਕਾਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਅਸਫ਼ਸਲ ਰਹਿਣ, ਉਨ੍ਹਾਂ ਨੂੰ ਭਵਿੱਖ ਦੇ ਕੰਮਾਂ ਲਈ ਬਲੈਕ ਆਊਟ ਕੀਤਾ ਜਾਵੇ ਤਾਂ ਜੋ ਸਰਕਾਰੀ ਕੰਮਾਂ ਵਿਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹੇ ਵਿਚ ਬਣਨ ਜਾ ਰਹੇ ਮੈਡੀਕਲ ਕਾਲਜ ਦੀ ਪ੍ਰਗਤੀ ਬਾਰੇ ਮੁਲਾਂਕਣ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਖੁਦ ਨਿੱਜੀ ਤੌਰ ਤੇ ਇਸ ਮਸਲੇ ਨੂੰ ਪੰਜਾਬ ਸਰਕਾਰ ਨਾਲ ਉਠਾਉਣਗੇ ਤਾਂ ਜੋ ਅੰਤਰ ਵਿਭਾਗੀ ਤਾਲਮੇਲ ਨਾਲ ਮੈਡੀਕਲ ਕਾਲਜ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਸਿਵਲ ਹਸਪਤਾਲ ਵਿਚ ਕਰੀਬ 11.50 ਏਕੜ ਵਿਚ ਬਣਾਇਆ ਜਾਣਾ ਹੈ।

ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਪਾਣੀ ਦੀ ਨਿਕਾਸੀ ਸਬੰਧੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾੜੀ ਗੁਣਵੱਤਾ ਵਾਲੀਆਂ ਸੜਕਾਂ ਸਬੰਧੀ ਸਖਤ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਅਤੇ ਨਗਰ ਨਿਗਮ ਰਲ ਕੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰੇਕ ਪ੍ਰਾਜੈਕਟ ਦੇ ਵੇਰਵੇ ਡਿਸਪਲੇਅ ਬੋਰਡ ’ਤੇ ਲਗਾਏ ਜਾਣ, ਜਿਨ੍ਹਾਂ ਵਿਚ ਸੜਕ ਦੀ ਗੁਣਵੱਤਾ, ਸੜਕ ਦੀ ਲੰਬਾਈ, ਕੰਟਰੈਕਟਰ ਦਾ ਨਾਮ, ਸਬੰਧਿਤ ਐਕਸੀਅਨ ਅਤੇ ਨੋਡਲ ਏਜੰਸੀ ਜਿਨ੍ਹਾਂ ਵਲੋਂ ਪ੍ਰਾਜੈਕਟ ਦਾ ਨਿਰਮਾਣ ਕਰਵਾਇਆ ਗਿਆ ਹੋਵੇ,  ਦਾ ਮੋਬਾਇਲ ਨੰਬਰ ਨੂੰ ਪ੍ਰਕਾਸ਼ਿਤ ਕਰਵਾਇਆ ਜਾਵੇ। ਸੁਲਤਾਨਪੁਰ ਦੇ ਸਮਾਰਟ ਸਿਟੀ ਤਹਿਤ 16 ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਲਤਾਨਪੁਰ ਦੇ ਸਮਾਰਟ ਸਿਟੀ ਪ੍ਰਾਜੈਕਟ ਨੂੰ ਜੰਗੀ ਪੱਧਰ ਤੇ ਮੁਕੰਮਲ ਕਰਵਾਇਆ ਜਾਵੇ ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਏ.ਡੀ.ਸੀ (ਸ਼ਹਿਰੀ ਵਿਕਾਸ) ਅਤੇ ਨਗਰ ਨਿਗਮ ਕਮਿਸ਼ਨਰ ਨੂੰ ਹਾਊਸਿੰਗ ਸੁਸਾਇਟੀ ਅਤੇ ਕਮਰਸ਼ੀਅਲ ਮਾਲ ਜਾਂ ਮਲਟੀਪਲੈਕਸਾਂ ਦੇ ਨਕਸ਼ਿਆਂ ਤੋਂ ਇਲਾਵਾ ਬਾਕੀ ਬਿਲਡਿੰਗਾਂ ਦੇ ਨਕਸ਼ੇ ਪਾਸ ਕਰਨ ਦੇ ਲਈ ਵੀ ਅਧਿਕਾਰਿਤ ਕਰ ਦਿੱਤਾ ਹੈ, ਜਿਸ ਨਾਲ ਲੋਕਾਂ  ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਜ਼ਿਲ੍ਹੇ ਵਿਚ ਆਉਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ ਕਪੂਰਥਲਾ ਸ੍ਰੀ ਨਵਨੀਤ ਸਿੰਘ ਦੀ ਹਾਜ਼ਰੀ  ਹੇਠ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...