October 26, 2026, 7:45 am
----------- Advertisement -----------
HomeNewsLatest Newsਭਾਰਤ ਨੇ ਅੱ.ਤਵਾਦੀ ਕਰਨਵੀਰ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ, ਪੰਜਾਬ 'ਚ...

ਭਾਰਤ ਨੇ ਅੱ.ਤਵਾਦੀ ਕਰਨਵੀਰ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ, ਪੰਜਾਬ ‘ਚ 13 ਸਾਲ ਪਹਿਲਾਂ ਕੀਤਾ ਸੀ ਕ+ਤਲ

Published on

----------- Advertisement -----------

ਪਾਕਿਸਤਾਨ ਦੀ ਮਦਦ ਨਾਲ ਭਾਰਤ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਇਕ ਹੋਰ ਖਾਲਿਸਤਾਨੀ ਸਮਰਥਕ ਖਿਲਾਫ ਭਾਰਤ ਨੇ ਵੱਡੀ ਕਾਰਵਾਈ ਕੀਤੀ ਹੈ। 13 ਸਾਲ ਬਾਅਦ ਇੰਟਰਪੋਲ ਦੀ ਮਦਦ ਨਾਲ ਅੱਤਵਾਦੀ ਕਰਨਵੀਰ ਸਿੰਘ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਫਿਲਹਾਲ ਇਹ ਅੱਤਵਾਦੀ ਲੰਬੇ ਸਮੇਂ ਤੋਂ ਪਾਕਿਸਤਾਨ ਬੱਬਰ ਖਾਲਸਾ ਵਧਵਾ ਸਿੰਘ ਦੀ ਸੁਰੱਖਿਆ ‘ਚ ਹੈ।
ਕਰਨਵੀਰ ਸਿੰਘ ਉਰਫ਼ ਬਬਲੂ, ਜੋ ਕਿ ਮੂਲ ਰੂਪ ਵਿੱਚ ਕਪੂਰਥਲਾ ਦਾ ਰਹਿਣ ਵਾਲਾ ਹੈ, 13 ਸਾਲ ਪਹਿਲਾਂ ਕਤਲ ਕਰਕੇ ਪਾਕਿਸਤਾਨ ਭੱਜ ਗਿਆ ਸੀ। 2010 ‘ਚ ਪੰਜਾਬ ਪੁਲਿਸ ਨੇ ਕਰਨਵੀਰ ਸਿੰਘ ਨੂੰ ਫੜਨ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ। 16 ਮਈ 2010 ਦੀ ਸਵੇਰ ਨੂੰ ਡੇਰਾ ਸੰਤ ਮਾਈਆ ਦਾਸ ਮੁਖੀ ਪ੍ਰਧਾਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਕਰਨਵੀਰ ਸਿੰਘ ਉਰਫ਼ ਬਬਲੂ ਨੇ ਕੀਤਾ ਸੀ। ਪੁਲਿਸ ਨੂੰ ਕਰਨਵੀਰ ਨੂੰ ਫੜਨ ਵਿੱਚ 5 ਮਹੀਨੇ ਲੱਗ ਗਏ। ਕਰਨਵੀਰ ਸਿੰਘ ਨੂੰ 18 ਅਕਤੂਬਰ 2010 ਨੂੰ ਫੜਿਆ ਗਿਆ ਸੀ ਪਰ ਉਹ ਜ਼ਿਆਦਾ ਦੇਰ ਤੱਕ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਰਿਹਾ। ਗ੍ਰਿਫਤਾਰੀ ਤੋਂ ਬਾਅਦ ਕਰਨਵੀਰ ਨੂੰ ਰਾਤ 1 ਵਜੇ ਦੇ ਕਰੀਬ ਪੁੱਛਗਿੱਛ ਲਈ ਹੁਸ਼ਿਆਰਪੁਰ ਦੇ ਸੀਆਈਏ ਥਾਣੇ ਲਿਆਂਦਾ ਗਿਆ ਪਰ ਤਿੰਨ ਘੰਟੇ ਬਾਅਦ ਉਹ ਬਾਥਰੂਮ ਦੀ ਖਿੜਕੀ ਰਾਹੀਂ ਫਰਾਰ ਹੋ ਗਿਆ।
ਪੁਲਿਸ ਦੀ ਗ੍ਰਿਫ਼ਤ ਤੋਂ ਬਚ ਕੇ ਕਰਨਵੀਰ ਪਾਕਿਸਤਾਨ ਭੱਜ ਗਿਆ ਸੀ। ਭਾਰਤ ‘ਚ ਕਰਨਵੀਰ ਖਿਲਾਫ ਕਈ ਮਾਮਲੇ ਦਰਜ ਹਨ। ਇਹਨਾਂ ਵਿੱਚ ਅਪਰਾਧਿਕ ਸਾਜ਼ਿਸ਼, ਕਤਲ, ਆਰਮਜ਼ ਐਕਟ ਨਾਲ ਸਬੰਧਤ ਅਪਰਾਧ, ਵਿਸਫੋਟਕ ਪਦਾਰਥ ਐਕਟ ਨਾਲ ਸਬੰਧਤ ਅਪਰਾਧ, ਅੱਤਵਾਦੀ ਕਾਰਵਾਈ ਲਈ ਫੰਡ ਇਕੱਠਾ ਕਰਨਾ, ਸਾਜ਼ਿਸ਼ ਰਚਣਾ, ਅੱਤਵਾਦੀ ਗਰੋਹ ਜਾਂ ਸੰਗਠਨ ਦਾ ਮੈਂਬਰ ਹੋਣਾ, ਆਰਮਜ਼ ਐਕਟ ਨਾਲ ਸਬੰਧਤ ਅਪਰਾਧ, ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...