April 27, 2026, 8:24 am
----------- Advertisement -----------
HomeNewsLatest Newsਭਾਰਤੀ ਹਵਾਈ ਸੈਨਾ 'ਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ...

ਭਾਰਤੀ ਹਵਾਈ ਸੈਨਾ ‘ਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਇੰਝ ਕਰ ਸਕਦੇ ਹਨ ਅਪਲਾਈ; ਪੜ੍ਹੋ ਵੇਰਵਾ

Published on

----------- Advertisement -----------

ਫਾਜ਼ਿਲਕਾ, 5 ਜੁਲਾਈ: ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ।
ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ https://agnipathvayu.cdac.in ਵੈਬ ਪੋਰਟਲ ‘ਤੇ ਲਾਗਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।
ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਅਤੇ 03 ਜਨਵਰੀ 2008 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਸਿਰਫ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਿਦਿਅਕ ਯੋਗਤਾ ਅਤੇ ਹੋਰ ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਹਵਾਈ ਸੈਨਾ ਦੀ ਵੈਬ ਸਾਈਟ https://agnipathvayu.cdac.in ‘ਤੇ ਹਾਸਲ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...