ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਖਿਡਾਰੀ ਸ਼ਿਖਰ ਧਵਨ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਵਿੱਚ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਉਹ ਇੱਕ ਆਮ ਸ਼ਰਧਾਲੂ ਵਾਂਗ (ਬਿਨਾਂ ਸੁਰੱਖਿਆ ਦੇ) ਨਜ਼ਰ ਆਏ। ਸ਼ਿਖਰ ਧਵਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਖੂਬਸੂਰਤ ਪਲ ਸ਼ੇਅਰ ਕੀਤੇ ਹਨ।

ਦੱਸ ਦਈਏ ਕਿ ਸ਼ਿਖਰ ਧਵਨ ਸਾਦੀ ਕਾਲੇ ਰੰਗ ਦੀ ਟੀ-ਸ਼ਰਟ ਅਤੇ ਚਿੱਟੇ ਰੰਗ ਦੀ ਪੈਂਟ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ਼ਿਖਰ ਧਵਨ ਦੇ ਨਾਲ ਕੋਈ ਵਾਧੂ ਸੁਰੱਖਿਆ ਨਹੀਂ ਸੀ। ਉਨ੍ਹਾਂ ਇੱਕ ਆਮ ਸ਼ਰਧਾਲੂ ਵਾਂਗ ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਕੀਤਾ ਅਤੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਲੰਗਰ ਘਰ ਜਾ ਕੇ ਲੰਗਰ ਛਕਿਆ ਅਤੇ ਭਾਂਡਿਆਂ ਦੀ ਸੇਵਾ ਕੀਤੀ। ਭਾਂਡਿਆਂ ਦੀ ਸੇਵਾ ਕਰਦੇ ਸਮੇਂ ਕੁਝ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਪਛਾਣ ਲਿਆ, ਪਰ ਉਹ ਉਨ੍ਹਾਂ ਨੂੰ ਸ਼ਾਂਤੀ ਨਾਲ ਮਿਲੇ ਅਤੇ ਸਾਰਿਆਂ ਨੂੰ ਸ਼ਾਂਤ ਰਹਿਣ ਲਈ ਕਿਹਾ। ਉਨ੍ਹਾਂ ਕੁਝ ਸਮਾਂ ਗੁਰਦੁਆਰੇ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ ਅਤੇ ਵਿਸ਼ਵ ਸ਼ਾਂਤੀ ਦੀ ਅਰਦਾਸ ਵੀ ਕੀਤੀ।













