September 11, 2026, 9:16 am
----------- Advertisement -----------
HomeNewsBreaking Newsਭਾਰਤੀ ਰੇਲਵੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਲਈ...

ਭਾਰਤੀ ਰੇਲਵੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਲਈ ਰੇਲ ਗੱਡੀਆਂ ਦੇਣ ਤੋਂ ਕੀਤਾ ਇਨਕਾਰ

Published on

----------- Advertisement -----------

ਭਾਰਤੀ ਰੇਲਵੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਲਈ ਰੇਲ ਗੱਡੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਸਰਕਾਰ ਕੁਝ ਸਮੇਂ ਲਈ ਪੰਜਾਬ ਦੇ ਲੋਕਾਂ ਨੂੰ ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਨਹੀਂ ਲੈ ਜਾ ਸਕੇਗੀ।

ਜਾਣਕਾਰੀ ਅਨੁਸਾਰ ਰੇਲਵੇ ਨੇ ਪੰਜਾਬ ਸਰਕਾਰ ਨੂੰ ਫਰਵਰੀ ਤੱਕ ਰੇਲਾਂ ਨਾ ਚੱਲਣ ਬਾਰੇ ਜ਼ੁਬਾਨੀ ਤੌਰ ‘ਤੇ ਜਾਣੂ ਕਰਵਾਇਆ ਹੈ। ਇਸ ਸਬੰਧੀ ਲਿਖਤੀ ਹੁਕਮ ਆਉਣਾ ਅਜੇ ਬਾਕੀ ਹੈ। ਰੇਲਵੇ ਦਾ ਤਰਕ ਹੈ ਕਿ ਉਨ੍ਹਾਂ ਕੋਲ ਜਨਰੇਟਰਾਂ ਦੀ ਘਾਟ ਹੈ। ਜਿਸ ਕਾਰਨ ਏ.ਸੀ. ਟਰੇਨਾਂ ਦੀ ਉਪਲਬਧਤਾ ਨਹੀਂ ਹੋਵੇਗੀ। ਫਿਲਹਾਲ ਪੰਜਾਬ ਸਰਕਾਰ ਵੀ ਰੇਲਵੇ ਤੋਂ ਲਿਖਤੀ ਹੁਕਮਾਂ ਦੀ ਉਡੀਕ ਕਰ ਰਹੀ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਨੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਰੇਲਵੇ ਨੂੰ 1 ਕਰੋੜ ਰੁਪਏ ਤੋਂ ਵੱਧ ਦੀ ਐਡਵਾਂਸ ਦਿੱਤੀ ਹੈ। ਇਸ ਵੇਲੇ ਪੰਜਾਬ ਸਰਕਾਰ ਵੱਲੋਂ ਸਿਰਫ਼ ਇੱਕ ਰੇਲ ਗੱਡੀ ਚਲਾਈ ਗਈ ਹੈ। ਜਿਸ ਵਿੱਚ 1 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀ ਯਾਤਰਾ ਕੀਤੀ ਸੀ। ਹਫ਼ਤਾਵਾਰੀ ਟੂਰ ਵਿੱਚ ਯਾਤਰੀਆਂ ਦੇ ਖਾਣ-ਪੀਣ ਤੋਂ ਲੈ ਕੇ ਰਿਹਾਇਸ਼ ਅਤੇ ਦਰਸ਼ਨਾਂ ਤੱਕ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਨ। 

ਐਡਵੋਕੇਟ ਐਚਸੀ ਅਰੋੜਾ ਦੀ ਤਰਫ਼ੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਸਕੀਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਐਡਵੋਕੇਟ ਅਰੋੜਾ ਨੇ ਇਸ ਸਕੀਮ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਸਕੀਮ ਨਾਲ ਪੈਸਾ ਬਰਬਾਦ ਕਰ ਰਹੀ ਹੈ, ਜਦਕਿ ਇਸ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ‘

ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ 27 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ ‘ਤੇ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ।

  ਇਸ ਤੋਂ ਇਲਾਵਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...