October 6, 2026, 3:40 pm
----------- Advertisement -----------
HomeNewsLatest Newsਖਰੜ ਨਗਰ ਕੌਂਸਲ ਤੇ ਨਗਰ ਨਿਗਮ ਮੋਹਾਲੀ ਦੀਆਂ ਘਪਲੇਬਾਜ਼ੀਆਂ ਤੇ ਪਰਦਾ ਪਾਉਣ...

ਖਰੜ ਨਗਰ ਕੌਂਸਲ ਤੇ ਨਗਰ ਨਿਗਮ ਮੋਹਾਲੀ ਦੀਆਂ ਘਪਲੇਬਾਜ਼ੀਆਂ ਤੇ ਪਰਦਾ ਪਾਉਣ ਲਈ ਸੂਚਨਾ ਅਧਿਕਾਰ ਐਕਟ ਵਿੱਚ ਨਹੀਂ ਦਿੱਤੀ ਜਾਂਦੀ ਸੂਚਨਾ: ਬਲਵਿੰਦਰ ਸਿੰਘ ਕੁੰਭੜਾ

Published on

----------- Advertisement -----------

ਮੋਹਾਲੀ (ਬਲਜੀਤ ਮਰਵਾਹਾ)- ਬਲਵਿੰਦਰ ਸਿੰਘ ਕੁੰਭੜਾ ਪ੍ਰਧਾਨ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਬਹੁਤ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਰਿਸ਼ਵਤ ਤੇ ਭ੍ਰਿਸ਼ਟਾਚਾਰ ਪਹਿਲਾਂ ਨਾਲੋਂ ਜ਼ਿਆਦਾ ਵੱਧ ਜਰੂਰ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜ ਮਹੀਨੇ ਪਹਿਲਾਂ ਮੈਂ ਆਪਣੇ ਵੱਲੋਂ ਨਗਰ ਕੌਂਸਲ ਖਰੜ ਵਿੱਚ ਇੱਕ ਸੂਚਨਾ ਅਧਿਕਾਰ ਐਕਟ 2005 ਦੇ ਅਧੀਨ ਨਗਰ ਕੌਂਸਲ ਵਿੱਚ ਲੱਗੇ ਬਲਦੇਵ ਰਾਜ ਵਰਮਾਂ ਵੱਲੋਂ ਬਣਾਈਆਂ ਕਲੋਨੀਆਂ ਬਾਰੇ ਸੂਚਨਾ ਮੰਗੀ ਗਈ ਸੀ ਜੋ ਕਿ ਦੂਜੀ ਤਰੀਕ ਅਮ੍ਰਿਤ ਪ੍ਰਤਾਪ ਸਿੰਘ ਸੇਖੋਂ ਕੋਲ 22-9-2023 ਤਰੀਕ ਲੱਗੀ ਸੀ ਪਰ ਖਰੜ ਤੇ ਮੋਹਾਲੀ ਵਿੱਚ ਹੋਏ ਵੱਡੇ ਘਪਲਿਆਂ ਨੂੰ ਛੁਪਾਉਣ ਲਈ ਅੱਜ ਵੀ ਕੋਈ ਤਸੱਲੀਬਖ਼ਸ਼ ਸੂਚਨਾ ਨਹੀਂ ਦਿੱਤੀ ਗਈ ਤੇ ਨਾ ਹੀ ਕਮਿਸ਼ਨਰ ਵੱਲੋਂ ਕੋਈ ਜ਼ੁਰਮਾਨਾ ਕੀਤਾ ਗਿਆ ।
ਇਸੇ ਤਰ੍ਹਾਂ ਅਸੀ ਇੱਕ ਸੂਚਨਾ ਨਗਰ ਨਿਗਮ ਮੋਹਾਲੀ ਤੋਂ ਮੰਗੀ ਗਈ ਸੀ ਪਰ ਇੱਕ ਮਹੀਨੇ ਤੋਂ ਉੱਤੇ ਬੀਤਣ ਤੋਂ ਬਾਅਦ ਵੀ ਖਾਨਾ ਪੂਰਤੀ ਕਰਕੇ ਅਧੂਰੀ ਸੂਚਨਾ ਦਿੱਤੀ ਗਈ ਜਿਨ੍ਹਾਂ ਦਾ ਸਿਰਫ ਇੱਕੋ ਕਾਰਨ ਹੈ ਕਿ ਸਰਕਾਰ ਦੇ ਬਹੁਤੇ ਇਮਾਨਦਾਰ ਅਫਸਰਾਂ ਦੇ ਕੀਤੇ ਘਪਲਿਆਂ ਤੇ ਪਰਦਾ ਪਾਉਣਾ
ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਮੋਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਮੋਹਾਲੀ ਵਿੱਚ ਸੂਚਨਾ ਅਧਿਕਾਰ ਐਕਟ 2005 ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ।
ਕੁੰਭੜਾ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਏ ਗਏ ਸੂਚਨਾ ਅਧਿਕਾਰ ਕਮਿਸ਼ਨਰ ਪੰਜਾਬ ਦੀ ਜਨਤਾ ਤੇ ਬੋਝ ਹਨ ਤੇ ਮਨਮਰਜ਼ੀ ਨਾਲ 12 ਵਜ਼ੇ ਆਉਂਦੇ ਹਨ ਪਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਲੋਕ ਆਪਣੇ ਕੇਸਾਂ ਦੀ ਸੁਣਵਾਈ ਲਈ ਉਡੀਕਦੇ ਰਹਿੰਦੇ ਹਨ।
ਇਸ ਮੌਕੇ ਸੁਖਦੇਵ ਸਿੰਘ ਚੱਪੜਚਿੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਹਾਲੀ ਨੇ ਦੱਸਿਆ ਕਿ ਉਹਨਾਂ ਵੱਲੋਂ ਵੀ ਪਹਿਲਾਂ ਵੱਖ ਵੱਖ ਵਿਭਾਗਾਂ ਵਿੱਚ ਸੂਚਨਾ ਅਧਿਕਾਰ ਐਕਟ ਰਾਹੀਂ ਸੂਚਨਾ ਮੰਗੀ ਗਈ ਸੀ ਪਰ ਕਿਸੇ ਵੀ ਵਿਭਾਗ ਵੱਲੋਂ ਕੋਈ ਸੂਚਨਾ ਨਹੀਂ ਦਿੱਤੀ ਗਈ। ਜੇਕਰ ਸਰਕਾਰ ਆਪਣੀ ਪਾਰਟੀ ਨੂੰ ਇਮਾਨਦਾਰ ਪਾਰਟੀ ਦੱਸਦੀ ਹੈ ਤਾਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਫਸਰਾਂ ਦੇ ਕੀਤੇ ਘਪਲਿਆਂ ਨੂੰ ਜਨਤਕ ਕਰਕੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਜੇਕਰ ਕੋਈ ਵੀ ਅਧਿਕਾਰੀ ਜਾਂ ਕਮਿਸ਼ਨਰ 30 ਦਿਨਾਂ ਦੇ ਸਮੇਂ ਵਿੱਚ ਸੂਚਨਾ ਨਹੀਂ ਦਿੰਦਾ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਘਰੇ ਬਿਠਾਇਆ ਜਾਵੇ
ਕੁੰਭੜਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਸੂਚਨਾ ਨਹੀਂ ਦਿੱਤੀ ਗਈ ਤਾਂ ਭ੍ਰਿਸ਼ਟਾਚਾਰ ਅਫਸਰ ਤੇ ਸੂਚਨਾ ਅਧਿਕਾਰ ਕਮਿਸ਼ਨਰ ਖਿਲਾਫ ਜਲਦ ਹੀ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...