July 31, 2026, 8:33 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਖਰੜ ਸਿਵਲ ਹਸਪਤਾਲ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਖਰੜ ਸਿਵਲ ਹਸਪਤਾਲ ਦਾ ਜਾਇਜ਼ਾ

Published on

----------- Advertisement -----------

ਖਰੜ/ਐਸ.ਏ.ਐਸ. ਨਗਰ, 27 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬ ਡਵੀਜਨਲ ਹਸਪਤਾਲ ਖਰੜ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਇਸ ਹਸਪਤਾਲ ਦੇ ਨਵੀਨੀਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਹਸਪਤਾਲ ਨੂੰ ਨਵੀਂ ਦਿੱਖ ਦੇਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ ਅੱਜ ਏਥੇ ਸਥਾਨਿਕ ਡਵੀਜਨ ਹਸਪਤਾਲ ਦੀ ਇਮਾਰਤ ਅਤੇ ਸਾਜੋ-ਸਮਾਨ ਦਾ ਜਾਇਜ਼ਾ ਲੈਣ ਲਈ ਇੱਕ ਉਚ ਪੱਧਰੀ ਟੀਮ ਨਾਲ ਪਹੁੰਚੇ DC ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਕਰਕੇ ਵੱਖ ਵੱਖ ਸਰਕਾਰੀ ਹਸਪਤਾਲਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਵੱਖ ਵੱਖ ਸਰਕਾਰੀ ਹਸਪਤਾਲਾਂ ਦੀਆਂ ਘਾਟਾਂ-ਕਮਜ਼ੋਰੀਆਂ ਤੋਂ ਇਲਾਵਾ ਲੋੜਾਂ ਦਾ ਪਤਾ ਲਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ਲੇਸ਼ਣ ਦੇ ਆਧਾਰ ’ਤੇ ਹੀ ਹਸਪਤਾਲਾਂ ਦੇ ਨਵੀਨੀਕਰਨ ਅਤੇ ਸਾਜੋ-ਸਮਾਨ ਦੀ ਖਰੀਦ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਬੇਹਤਰ ਸਹੂਲਤਾਂ ਦਿੱਤੀਆਂ ਜਾ ਸਕਣ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਵਾਸਤੇ ਹੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਮਿਆਰ ਉਚਾ ਕਰਨ ਲਈ ਮੁਹਿੰਮ ਆਰੰਭੀ ਹੈ ਤਾਂ ਜੋ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਹਸਪਤਾਲ ਦੇ ਨਵੀਨੀਕਰਨ ਵਿੱਚ ਇਸ ਦੀ ਇਮਾਰਤ ਦੀ ਮੁਰੰਮਤ ਕਰਨਾ, ਇਸ ਨੂੰ ਵਧੀਆ ਦਿੱਖ ਦੇਣ ਅਤੇ ਸਾਰੇ ਤਰ੍ਹਾਂ ਦੇ ਜ਼ਰੂਰੀੇ ਸਾਜ਼ੋ-ਸਮਾਨ ਦੀ ਪੂਰਤੀ ਕਰਨਾ ਸ਼ਾਮਲ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਾਰਡਾਂ ਦਾ ਵੀ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਹਸਪਤਾਲ ਵਿਚਲੇ ਦਵਾਈਆਂ ਦੇ ਸਟੋਰ ਦਾ ਵੀ ਦੌਰਾ ਕੀਤਾ ਅਤੇ ਓਥੇ ਉਪਲਭਦ ਦਵਾਈਆਂ ਦੇ ਸਟਾਕ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਰੀਜ਼ਾਂ ਨੂੰ ਜ਼ਰੂਰੀ ਦਵਾਈਆ ਮੁਹੱਈਆ ਕਰਵਾਈਆਂ ਜਾ ਰਹੀ ਹਨ। ਇਸ ਮੌਕੇ ਏ.ਡੀ.ਸੀ. (ਯੂ.ਡੀ.) ਦਮਨਜੀਤ ਸਿੰਘ, ਐਸ.ਡੀ.ਐਮ. ਖਰੜ ਰਵਿੰਦਰ ਸਿੰਘ, ਸਿਹਤ, ਲੋਕ ਨਿਰਮਾਣ ਅਤੇ ਜਨ ਸਿਹਤ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...