November 14, 2026, 7:43 pm
----------- Advertisement -----------
HomeNewsLatest News15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਅੰਮ੍ਰਿਤਸਰ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...