September 26, 2026, 7:27 pm
----------- Advertisement -----------
HomeNewsBreaking Newsਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ...

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 20 ਮਾਰਚ (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ।

ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...