October 24, 2026, 5:38 pm
----------- Advertisement -----------
HomeNewsLatest Newsਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ

ਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ

Published on

----------- Advertisement -----------

ਚੰਡੀਗੜ੍ਹ, 5 ਸਤੰਬਰ  (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਜਾਂਚ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।
ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੀ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਦੀ ਬਾਅਦ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਬੈਠੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ।
ਜ਼ਿਕਰਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ 115 ਦੇ ਕਰੀਬ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਹੈ, ਜੋ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...