September 20, 2024, 2:26 am
----------- Advertisement -----------
HomeNewsਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ....

ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਜਲਦ ਹੀ ਲੋਕ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਲਿਵਰ ਟਰਾਂਸਪਲਾਂਟ ਦੀ ਸਹੂਲਤ ਸਮੇਤ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਸਬੰਧੀ ਆਲਾ ਦਰਜੇ ਦੀਆਂ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣਗੇ।

ਸਿਹਤ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੀ.ਆਈ.ਐਲ.ਬੀ.ਐਸ. ਦੇ ਗਵਰਨਿੰਗ ਬੋਰਡ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਆਈ.ਐਲ.ਬੀ.ਐਸ. ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਪ੍ਰਬੰਧਨ ਸਹੂਲਤ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਸੰਸਥਾ ਲਈ ਆਧੁਨਿਕ ਉਪਕਰਨ ਖਰੀਦਣ ਵਾਸਤੇ ਪਹਿਲੀ ਕਿਸ਼ਤ ਵਜੋਂ 25 ਕਰੋੜ ਰੁਪਏ ਦੀ ਗਰਾਂਟ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਕਿ ਇਸ ਵੱਕਾਰੀ ਸੰਸਥਾ ਵਿੱਚ ਆਊਟਪੇਸ਼ੈਂਟ ਡਿਪਾਰਟਮੈਂਟ (ਓ.ਪੀ.ਡੀ.) ਸੇਵਾਵਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ ਹੈ ਕਿਉਂਕਿ ਅਤਿ-ਆਧੁਨਿਕ ਉਪਕਰਨ ਖਰੀਦਣ ਦੀ ਪ੍ਰਕਿਰਿਆ ਦੇ ਨਾਲ-ਨਾਲ ਸੁਪਰ-ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਗੰਭੀਰ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਸੀਜ਼, ਜਲਣ, ਲਿਵਰ ਦੇ ਵੇਨਸ ਅਤੇ ਵਿਸ਼ੇਸ਼ ਵਿਕਾਰ ਜਿਵੇਂ ਕਿ ਗਾਲ ਬਲੈਡਰ ਅਤੇ ਬਿਲੀਅਰੀ ਡਿਸੀਜ਼ ਅਤੇ ਬੱਚਿਆਂ ਤੇ ਬਾਲਗਾਂ ਵਿੱਚ ਲਿਵਰ ਅਤੇ ਬਿਲੀਅਰੀ ਦੇ ਵਿਸ਼ੇਸ਼ ਵਿਕਾਰਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਜਿਗਰ ਦੀਆਂ ਬਿਮਾਰੀਆਂ ਵਾਲੇ ਮਰੀਜ਼ ਇਸ ਸੰਸਥਾ ਵਿੱਚ ਇਲਾਜ ਸੇਵਾਵਾਂ ਦਾ ਲਾਭ ਲੈ ਸਕਣਗੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਲੋਕ ਇਸ ਇੰਸਟੀਚਿਊਟ, ਜੋ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ, ਵਿੱਚ ਲਿਵਰ ਟਰਾਂਸਪਲਾਂਟ ਸਹੂਲਤ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਆਲਾ ਦਰਜੇ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਾਲਾ ਇਹ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੋਵੇਗਾ।
ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਡਾ. ਕਾਰਥਿਕ ਅਡਾਪਾ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪੀ.ਆਈ.ਐਲ.ਬੀ.ਐਸ. ਡਾ. ਵਰਿੰਦਰ ਸਿੰਘ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...