September 14, 2026, 11:29 pm
----------- Advertisement -----------
HomeNewsLatest Newsਸੰਗਰੂਰ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ...

ਸੰਗਰੂਰ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ : ਡਾ.ਨਿੱਜਰ

Published on

----------- Advertisement -----------

ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ 48.78 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਗਰੂਰ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਹਰ ਹੀਲੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਕਸਬੇ ਲਈ ਪ੍ਰਵਾਨਿਤ ਜਲ ਸਪਲਾਈ ਪ੍ਰਾਜੈਕਟ ਅਧੀਨ ਵੱਖ-ਵੱਖ ਆਕਾਰ ਦੀਆਂ ਜਲ ਸਪਲਾਈ ਦੀਆਂ ਪਾਈਪ ਲਾਈਨਾਂ ਵਿਛਾਉਣ ਅਤੇ ਇਸਦੇ ਨਾਲ ਸਬੰਧਤ ਹੋਰ ਕੰਮ ਇਸ ਪ੍ਰਾਜੈਕਟ ਅਧੀਨ ਕਵਰ ਹੋਣਗੇ। ਉਹਨਾਂ ਨੇ ਦੱਸਿਆ ਕਿ ਜਲ ਸਪਲਾਈ ਪ੍ਰਾਜੈਕਟ ਦੀ ਲਾਗਤ 9.34 ਕਰੋੜ ਰੁਪਏ ਹੈ। ਇਸ ਜਲ ਸਪਲਾਈ ਪ੍ਰਾਜੈਕਟ ਅਧੀਨ ਤਕਰੀਬਨ 42 ਕਿਲੋਮੀਟਰ ਖੇਤਰ ਕਵਰ ਕੀਤਾ ਜਾਵੇਗਾ। ਡਾ.ਨਿੱਜਰ ਨੇ ਅੱਗੇ ਦੱਸਿਆ ਕਿ ਸੰਗਰੂਰ ਵਿਖੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ 39.44 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਅਧੀਨ ਸੀਵਰੇਜ ਲਾਈਨਾਂ ਵਿਛਾਉਣ ਅਤੇ ਹੋਰ ਸਬੰਧਤ ਕੰਮ ਮੁਕੰਮਲ ਕੀਤੇ ਜਾਣਗੇ, ਜਿਸ ਅਧੀਨ ਤਕਰੀਬਨ 56 ਕਿਲੋਮੀਟਰ ਖੇਤਰ ਕਵਰ ਕੀਤਾ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਅਧੀਨ ਸੰਗਰੂਰ ਕਸਬੇ ਦੀ ਵੱਡੀ ਆਬਾਦੀ ਨੂੰ ਲਾਭ ਮਿਲੇਗਾ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਹਰੀਪੁਰਾ ਰੋਡ, ਭੱਠਲ ਕਲੋਨੀ, ਰਾਮ ਨਗਰ, ਉਭਾਵਾਲ ਰੋਡ ਇਸ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਅਧੀਨ ਕਵਰ ਹੋਣਗੇ। ਇਸ ਤੋਂ ਇਲਾਵਾ ਉਪਲੀ ਰੋਡ, ਬਾਬਾ ਜੀਵਨ ਸਿੰਘ ਨਗਰ, ਸੁਨਾਮ ਰੋਡ, ਨਿਊ ਜੀਵਨ ਸਿੰਘ ਨਗਰ, ਅਜੀਤ ਨਗਰ, ਸ਼ਿਵਮ ਕਲੋਨੀ ਅਤੇ ਅਫਸਰ ਕਲੋਨੀ ਆਦਿ ਖੇਤਰ ਇਸ ਪ੍ਰਾਜੈਕਟ ਅਧੀਨ ਕਵਰ ਹੋਣਗੇ। ਮੰਤਰੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਮਾਨ ਸਰਕਾਰ ਦਾ ਸੁਪਨਾ ਸਾਕਾਰ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...