August 10, 2026, 11:07 am
----------- Advertisement -----------
HomeNewsLatest NewsADCs ਅਤੇ DGROs ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ...

ADCs ਅਤੇ DGROs ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ) ਨੂੰ ਨਿਯਮਤ ਵਕਫ਼ਿਆਂ ‘ਤੇ ਫੀਲਡ ਦੌਰੇ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਸ ਐਕਟ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਦਰਅਸਲ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਜਾ ਸਕੇ।

ਅੱਜ ਇੱਥੇ ਸੈਕਟਰ-26 ਸਥਿਤ ਮਗਸੀਪਾ ਵਿਖੇ ਏ.ਡੀ.ਸੀਜ ਕਮ ਡੀ.ਜੀ.ਆਰ.ਓਜ ਨਾਲ ਐੱਨ.ਐੱਫ.ਐੱਸ.ਏ., 2013 ਤਹਿਤ ਡਿੱਪੂਆਂ(ਐੱਫ.ਪੀ.ਐੱਸ.), ਮਿਡ ਡਅੇ ਮੀਲ ਅਤੇ ਆਂਗਣਵਾੜੀਆਂ ‘ਤੇ ਮੁਫਤ ਕਣਕ ਦੀ ਵੰਡ ਸਬੰਧੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਸਮੇਂ-ਸਮੇਂ ‘ਤੇ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਉਕਤ ਮੁੱਦਿਆਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਚੇਅਰਮੈਨ ਨੇ ਇਹ ਵੀ ਕਿਹਾ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਸਪੀਕਿੰਗ ਆਰਡਰਜ਼ ਪਾਸ ਕੀਤੇ ਜਾਣ ਅਤੇ ਲੰਬਿਤ ਪਏ ਮਿਡ ਡੇ ਮੀਲ ਸਬੰਧੀ ਵੇਰਵੇ ਅਤੇ ਆਂਗਨਵਾੜੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਰ ਮਹੀਨੇ ਦੀ 7 ਤਰੀਕ ਤੱਕ ਕਮਿਸ਼ਨ ਨੂੰ ਭੇਜੀ ਜਾਣੀੇ ਚਾਹੀਦੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ , ਆਂਗਣਵਾੜੀ, ਮਿਡ ਡੇ ਮੀਲ ਦੇ ਲਾਭਪਾਤਰੀਆਂ ਦੇ ਸੰਪਰਕ ਵੇਰਵੇ ਇੱਕ ਪੰਦਰਵਾੜੇ ਵਿੱਚ ਕਮਿਸ਼ਨ ਨੂੰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਲਾਭਾਂ ਦੀ ਡਿਲੀਵਰੀ ਅਤੇ ਉਹਨਾਂ ਦੀ ਸੰਤੁਸ਼ਟੀ ਬਾਰੇ ਜਾਂਚ ਕਰਨ ਲਈ ਉਹਨਾਂ ਨਾਲ ਸਿੱਧਾ ਸੰਪਰਕ ਕਰ ਸਕੇ। ਉਕਤ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਏ.ਡੀ.ਸੀਜ ਨੂੰ ਕਮਿਸ਼ਨ ਦੇ ਅਸਲ ਅਹਿਲਕਾਰ ਦੱਸਦੇ ਹੋਏ ਚੇਅਰਮੈਨ ਨੇ ਕਿਹਾ ਕਿ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਐਫਐਸਏ ਦੇ ਉਪਬੰਧਾਂ ਦੀ ਪਾਲਣਾ ਰਾਸ਼ਟਰ ਨਿਰਮਾਣ ਦਾ ਕਾਰਜ ਹੈ ਅਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਇੱਕ ਨਿਵੇਸ਼ ਹੈ।

ਏ.ਡੀ.ਸੀਜ ਨੂੰ ਹਰ 6 ਮਹੀਨਿਆਂ ਵਿੱਚ ਘੱਟੋ-ਘੱਟ ਇੱਕ ਵਾਰ ਮਿਡ ਡੇ ਮੀਲ ਵਰਕਰਾਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਚੇਅਰਮੈਨ ਨੇ ਹਦਾਇਤ ਕੀਤੀ ਕਿ ਸ਼ੁੱਧ ਪਾਣੀ ਦੀ ਸਪਲਾਈ ਵਾਂਗ ਭੋਜਨ ਤਿਆਰ ਕਰਨ ਲਈ ਸਵੱਛ ਸਥਿਤੀਆਂ ਵੀ ਬਹੁਤ ਜਰੂਰੀ ਹਨ। ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਚੇਅਰਮੈਨ ਨੇ ਏ.ਡੀ.ਸੀਜ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਪੰਚਾਇਤ ਘਰਾਂ, ਡੀਸੀ ਦਫਤਰਾਂ ਵਿਖੇ ਐਨ.ਐਫ.ਐਸ.ਏ ਸਕੀਮਾਂ ਅਧੀਨ ਆਉਂਦੀਆਂ ਗਤੀਵਿਧੀਆਂ ਬਾਰੇ ਪ੍ਰਚਾਰ ਫਿਲਮ ਦਿਖਾਉਣ ਤੋਂ ਇਲਾਵਾ ਬੈਨਰ, ਪੋਸਟਰ ਲਗਾ ਕੇ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਸ੍ਰੀ ਰੈੱਡੀ ਨੇ ਕਿਹਾ ਕਿ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਵੀ ਫਿਲਮ ਦਿਖਾਉਣ ਲਈ ਕਿਹਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੇ ਦੱਤ ਅਤੇ ਸ੍ਰੀ ਚੇਤਨ ਪ੍ਰਕਾਸ਼ ਵੀ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...