August 6, 2026, 4:38 pm
----------- Advertisement -----------
HomeNewsBreaking Newsਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ...

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 19 ਮਾਰਚ: (ਬਲਜੀਤ ਮਰਵਾਹਾ) – ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।

ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

     ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...