November 15, 2026, 2:34 am
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ...

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ (ਬਲਜੀਤ ਮਰਵਾਹਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ।

ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿੱਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇੱਕ ਕਤਲ ਕੇਸ ਵਿੱਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਐਫ.ਆਈ.ਆਰ. ਨੰ. 42 ਮਿਤੀ 15.07.2024 ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...