September 6, 2026, 11:48 pm
----------- Advertisement -----------
HomeNewsBreaking Newsਅੰਤਰਰਾਸ਼ਟਰੀ ਹ+ਥਿਆਰ ਅਤੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 4 ਗ੍ਰਿਫਤਾਰ

ਅੰਤਰਰਾਸ਼ਟਰੀ ਹ+ਥਿਆਰ ਅਤੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 4 ਗ੍ਰਿਫਤਾਰ

Published on

----------- Advertisement -----------

ਜਲੰਧਰ, 24 ਮਾਰਚ 2024 – ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਜਲੰਧਰ ‘ਚ ਸਿਟੀ ਪੁਲਸ ਨੇ 8 ਨਾਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲੀਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਗਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

ਇਸ ਤੋਂ ਬਿਨਾਂ ਕੋਰੀਅਰ ਕੰਪਨੀ ਦੇ ਸੰਚਾਲਕ ਨੂੰ 2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਅਫੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦਾ ਸੀ। ਜਲਦ ਹੀ ਪੁਲਸ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...