July 27, 2026, 5:08 pm
----------- Advertisement -----------
HomeNewsBreaking Newsਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ...

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

Published on

----------- Advertisement -----------
  • ਸੂਬੇ ‘ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ
  • ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ

ਚੰਡੀਗੜ੍ਹ, 1 ਦਸੰਬਰ 2023 (ਬਲਜੀਤ ਮਰਵਾਹਾ) – ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...