September 16, 2024, 3:45 am
----------- Advertisement -----------
HomeNewsBreaking Newsਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ...

ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ

Published on

----------- Advertisement -----------
  • 487 ਕਿਲੋ ਕੋਕੀਨ ਮਾਮਲੇ ‘ਚ ਜਰਮਨੀ ‘ਚ ਲੋੜੀਂਦਾ ਸੀ

ਚੰਡੀਗੜ੍ਹ, 10 ਅਗਸਤ 2024 (ਬਲਜੀਤ ਮਰਵਾਹਾ) – ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਡੀਜੀਪੀ ਪੰਜਾਬ ਵੱਲੋਂ ਐਕਸ ‘ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇੰਡੀਅਨ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ। ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ।

ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਇਹ ਨਸ਼ਾ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਹਾਡੀ ਰਸੋਈ ‘ਚ ਛੁਪਿਆ ਹੈ ਭਾਰ ਘਟਾਉਣ ਦਾ ਰਾਜ਼, 6 ਮਸਾਲੇ ਬਣਾ ਦੇਣਗੇ ਭਾਰ ਘਟਾਉਣ ਦਾ ਸਫਰ ਆਸਾਨ

ਕੀ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਜੇਕਰ ਹਾਂ, ਤਾਂ ਅੱਜ ਅਸੀਂ...

ਖੇਡਾਂ ਵਤਨ ਪੰਜਾਬ ਦੀਆਂ-2024: ਡਿਪਟੀ ਸਪੀਕਰ ਰੌੜੀ ਨੇ ਕਰਵਾਈ ਅੰਡਰ-14 ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ

ਮਾਹਿਲਪੁਰ/ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣ...

ਵਿਧਾਇਕਾ ਮਾਣੂੰਕੇ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦੇ ਨੂੰ ਪਿਆ ਬੂਰ

ਲੁਧਿਆਣਾ: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਤੋਂ ਹਠੂਰ ਵਾਇਆ...

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ: ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ, 15 ਸਤੰਬਰ - 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ...

ਤਿੰਨ ਦਿਨਾਂ ਦੌਰੇ ‘ਤੇ ਗੁਜਰਾਤ ਪਹੁੰਚੇ PM ਮੋਦੀ; ਹਵਾਈ ਸੈਨਾ ਦੇ ਨਵੇਂ ਆਪਰੇਸ਼ਨ ਕੰਪਲੈਕਸ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਗੁਜਰਾਤ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਉਹ...

ਮੋਟਾਪਾ ਘਟਾਉਣ ਲਈ ਮੇਥੀ ਦੀ ਚਾਹ ਸਰੀਰ ਲਈ ਹੈ ਫਾਇਦੇਮੰਦ

ਸਿਹਤਮੰਦ ਅਤੇ ਫਿੱਟ ਰਹਿਣ ਲਈ ਅਸੀਂ ਕਈ ਤਰੀਕੇ ਅਪਣਾਉਂਦੇ ਹਾਂ। ਪਰ ਕੀ ਤੁਸੀਂ ਜਾਣਦੇ...

ਕੇਰਲ ਵਿੱਚ ਨਿਪਾਹ ਵਾਇਰਸ ਨਾਲ ਵਿਅਕਤੀ ਦੀ ਮੌਤ

ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ 24 ਸਾਲਾ ਵਿਅਕਤੀ ਦੀ...

ਹੁਣ ਹਿੰਦੀ ‘ਚ ਹੋਵੇਗੀ MBBS ਦੀ ਪੜ੍ਹਾਈ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਹਿੰਦੀ ਦਿਵਸ 'ਤੇ ਵੱਡਾ ਐਲਾਨ ਕੀਤਾ...

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਹੋਏ ਸਿੱਧ

ਚੰਡੀਗੜ੍ਹ, 15 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ...