August 4, 2026, 10:05 pm
----------- Advertisement -----------
HomeNewsLatest Newsਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

Published on

----------- Advertisement -----------

ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।

ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ।

ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਦਿਹਾੜਾ ਪੂਰੇ ਭਾਰਤ ਵਿੱਚ ਯੋਗ ਨੂੰ “ਹਰ ਘਰ ਆਂਗਨ” ਤੱਕ ਪਹੁੰਚਾਉਣ, ਹਰ ਵਿਅਕਤੀ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ, ਯੋਗ ਦੀ ਮਹੱਤਤਾ ਉਜਾਗਰ ਕਰਨ ਅਤੇ “ਜਨਤਕ ਸਿਹਤ” ਲਈ ਸਰੀਰ ਅਤੇ ਦਿਮਾਗ ਨੂੰ ਤੰਦਰੁਸਤ ਰੱਖਣ ਸਬੰਧੀ ਲਾਭ ਉਜਾਗਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...