ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2024 ਨੂੰ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਗਾਂਧੀ ਗਾਰਡਨ ਵਿਖੇ ਮਨਾਇਆ ਜਾਵੇਗਾ ਜਿਸ ਦਾ ਥੀਮ “ਖੁਦ ਅਤੇ ਸਮਾਜ ਲਈ ਯੋਗ” ਹੋਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰਬੰਧਾਂ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਯੋਗ ਸੰਸਥਾਵਾਂ ਦੇ ਮੁਖੀਆਂ ਅਤੇ ਐਨ.ਜੀ.ਓਜ਼ ਦੇ ਨੁਮਾਂਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਦੱਸ ਦਈਏ ਕਿ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੁਨੀਆ ਭਰ ਵਿੱਚ ਯੋਗ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। 21 ਜੂਨ 2015 ਨੂੰ ਦੁਨੀਆ ਭਰ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਸੀ। ਇਸ ਦਿਨ 35 ਹਜ਼ਾਰ ਤੋਂ ਵੱਧ ਲੋਕਾਂ ਨੇ ਦਿੱਲੀ ਦੇ ਰਾਜਪਥ ‘ਤੇ ਯੋਗ ਕੀਤਾ
----------- Advertisement -----------
ਗਾਂਧੀ ਗਾਰਡਨ ਫ਼ਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਦਸਵਾਂ ਅੰਤਰਰਾਸ਼ਟਰੀ ਯੋਗ ਦਿਵਸ
Published on
----------- Advertisement -----------
----------- Advertisement -----------












