September 10, 2026, 6:47 am
----------- Advertisement -----------
HomeNewsBreaking News21 ਜੂਨ ਨੂੰ ਕੰਪਨੀ ਬਾਗ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ –...

21 ਜੂਨ ਨੂੰ ਕੰਪਨੀ ਬਾਗ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

Published on

----------- Advertisement -----------

ਅੰਮ੍ਰਿਤਸਰ 19 ਜੂਨ 2024 – ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 ਤੋਂ 7:00 ਵਜੇ ਤੱਕ ਕੰਪਨੀ ਬਾਗ ਵਿਖੇ ਯੋਗਾ ਕਰਵਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ 5 ਥਾਵਾਂ ਤੇ ਵੀ ਯੋਗ ਕਲਾਸਾਂ ਲੱਗਣਗੀਆਂ।

 ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 5:00 ਵਜੇ ਕੰਪਨੀ ਬਾਗ ਵਿਖੇ ਜ਼ਰੂਰ ਪਹੁੰਚਣ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਕੰਪਨੀ ਬਾਗ ਤੋਂ ਇਲਾਵਾ ਸੱਤ ਏਕੜ ਪਾਰਕ ਨਿਊ ਅੰਮ੍ਰਿਤਸਰ, ਸੀਪੀ ਪਾਰਕ ਕੈਂਟ ਚੌਂਕ,   ਕੋਟ ਖਾਲਸਾ ਪਾਰਕ, ਗੋਲਡਨ ਪਾਰਕ ਬੱਸ ਸਟੈਂਡ ਅਤੇ ਗੁਰੂ ਅਮਰਦਾਸ ਪਾਰਕ ਦਸ਼ਮੇਸ਼ ਐਵੀਨਿਊ ਵਿਖੇ ਵੀ ਯੋਗਾਂ ਦੀਆਂ ਕਲਾਸਾਂ ਲਗਣਗੀਆਂ। ਉਨਾਂ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਸਵੇਰੇ 6:00 ਤੋਂ 7:00 ਵਜੇ ਤੱਕ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲੋਕਾਂ ਨੂੰ ਯੋਗ ਸਿਖਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਯੋਗਾ ਕਲਾਸਾਂ ਵਿੱਚ ਜ਼ਰੂਰ ਭਾਗ ਲੈਣ ਅਤੇ ਆਪਣੇ ਸ਼ਰੀਰ ਨੂੰ ਤੰਦਰੁਸਤ ਬਣਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...