November 14, 2026, 7:15 pm
----------- Advertisement -----------
HomeNewsBreaking Newsਅੰਤਰਰਾਜੀ ਅਫੀਮ ਤਸਕਰੀ ਰੈਕੇਟ ਦਾ ਪਰਦਾਫਾਸ਼: ਝਾਰਖੰਡ ਤੋਂ ਚਲਾਇਆ ਜਾ ਰਿਹਾ ਸੀ...

ਅੰਤਰਰਾਜੀ ਅਫੀਮ ਤਸਕਰੀ ਰੈਕੇਟ ਦਾ ਪਰਦਾਫਾਸ਼: ਝਾਰਖੰਡ ਤੋਂ ਚਲਾਇਆ ਜਾ ਰਿਹਾ ਸੀ ਨੈੱਟਵਰਕ, 2 ਤਸਕਰ ਗ੍ਰਿਫਤਾਰ

Published on

----------- Advertisement -----------
  • 42 ਖਾਤਿਆਂ ‘ਚੋਂ 1.86 ਕਰੋੜ ਰੁਪਏ ਦਾ ਲੈਣ-ਦੇਣ

ਫਾਜ਼ਿਲਕਾ, 28 ਜੂਨ 2024 (ਬਲਜੀਤ ਮਰਵਾਹਾ) – ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇੱਕ ਦਿਨ ਪਹਿਲਾਂ ਦੋ ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦੋਵਾਂ ਦੋਸ਼ੀਆਂ ਕੋਲੋਂ 66 ਕਿਲੋ ਅਫੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਪੂਰਾ ਨੈੱਟਵਰਕ ਝਾਰਖੰਡ ਤੋਂ ਚਲਾਇਆ ਜਾ ਰਿਹਾ ਸੀ। ਇਹ ਕਾਰਵਾਈ ਸਿਰਫ਼ ਅਫੀਮ ਦੀ ਬਰਾਮਦਗੀ ਤੱਕ ਹੀ ਸੀਮਤ ਨਹੀਂ ਰਹੀ, ਪੁਲਿਸ ਨੇ ਡਰੱਗ ਮਨੀ ਜ਼ਬਤ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ।

ਡਾਇਰੈਕਟਰ ਜਨਰਲ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਫਾਜ਼ਿਲਕਾ ਪੁਲਿਸ ਵੱਲੋਂ ਕੀਤੀ ਗਈ ਹੈ। ਫਾਜ਼ਿਲਕਾ ਪੁਲਿਸ ਨੇ ਪਹਿਲਾਂ ਸਵਿਫਟ ਕਾਰ ਨੰਬਰ ਪੀ.ਬੀ.05-ਏ.ਸੀ.-5015 ‘ਚ ਸਵਾਰ ਦੋ ਸਮੱਗਲਰਾਂ ਸੁਖਜਾਦ ਸਿੰਘ ਅਤੇ ਜਗਰਾਜ ਸਿੰਘ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ, ਜਦਕਿ ਉਨ੍ਹਾਂ ਦਾ ਸਾਥੀ ਤਰਸੇਮ ਸਿੰਘ ਭੱਜਣ ‘ਚ ਸਫਲ ਹੋ ਗਿਆ ਸੀ।

ਡੀਜੀਪੀ ਪੰਜਾਬ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਵਸੂਲੀ ਦੌਰਾਨ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਹੁਣ ਤੱਕ ਪੁਲਿਸ ਜਾਂਚ ਵਿੱਚ 42 ਬੈਂਕ ਖਾਤੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਖੁਲਾਸਾ ਹੋਇਆ ਕਿ ਦੋਸ਼ੀ 42 ਖਾਤਿਆਂ ‘ਚ ਪੈਸੇ ਟਰਾਂਸਫਰ ਕਰ ਰਹੇ ਸਨ। ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਿਸ ਨੇ ਜਦੋਂ ਇਨ੍ਹਾਂ 42 ਬੈਂਕ ਖਾਤਿਆਂ ਦੀ ਤਲਾਸ਼ੀ ਲਈ ਗਈ ਤਾਂ 1.86 ਕਰੋੜ ਰੁਪਏ ਦੇ ਵਿੱਤੀ ਲੈਣ-ਦੇਣ ਦਾ ਖੁਲਾਸਾ ਹੋਇਆ ਹੈ। ਪੁਲਿਸ ਇਨ੍ਹਾਂ ਖਾਤਿਆਂ ਦੀ ਹੋਰ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦੀ ਹੀ ਪੁਲਿਸ ਇਸ ਪੂਰੇ ਮਾਮਲੇ ਵਿਚ ਅਗਲੇ-ਪਿੱਛਲੇ ਸਬੰਧਾਂ ਦਾ ਪਤਾ ਲਗਾ ਲਵੇਗੀ ਅਤੇ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।

ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਅਤੇ ਪਿਛਲੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...