August 27, 2026, 7:11 pm
----------- Advertisement -----------
HomeNewsLatest Newsਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37...

ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 03 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 873 ਮਾਮਲਿਆਂ ਵਿੱਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਸ. ਚੀਮਾ ਨੇ ਦੱਸਿਆ ਕਿ ਲਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ।

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸਿਪੂ ਸ਼ੰਭੂ ਨੇ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨਾ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿੱਚ ਸਭਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।

ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰੀ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਾਲ-ਨਾਲ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਸਕੇ।

ਇਹ ਖੁਲਾਸਾ ਕਰਦਿਆਂ ਕਿ ਹੁਣ ਤੱਕ 22000 ਵਿਅਕਤੀਆਂ ਵੱਲੋਂ ‘ਮੇਰਾ ਬਿਲ’ ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਵੀ ਇਸ ਮੋਬਾਈਲ ਐਪ ਰਾਹੀਂ ਸੂਬੇ ਨੂੰ ਵਿੱਤੀ ਪੱਖੋਂ ਮਜ਼ਬੂਤ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...