November 21, 2026, 5:04 pm
----------- Advertisement -----------
HomeNewsBreaking Newsਆਈ.ਪੀ.ਐਸ ਜਸਕਰਨ ਸਿੰਘ ਨੇ ਮੋਹਾਲੀ ਵਿਖੇ ਏ.ਡੀ.ਜੀ.ਪੀ ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

ਆਈ.ਪੀ.ਐਸ ਜਸਕਰਨ ਸਿੰਘ ਨੇ ਮੋਹਾਲੀ ਵਿਖੇ ਏ.ਡੀ.ਜੀ.ਪੀ ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

Published on

----------- Advertisement -----------

ਐੱਸ.ਏ.ਐੱਸ. ਨਗਰ, 22 ਨਵੰਬਰ (ਬਲਜੀਤ ਮਰਵਾਹਾ) : ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਐਸ ਪੀ (ਐਚ) ਜਯੋਤੀ ਯਾਦਵ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ।
ਅਹੁਦਾ ਸੰਭਾਲਣ ਮੌਕੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਜਸਕਰਨ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ ਬਹੁਤ ਹੀ ਕਾਬਲ ਫੋਰਸ ਹੈ ਤੇ ਰੇਂਜ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਚੰਗੇ ਤਾਲਮੇਲ ਨਾਲ ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਨੱਥ ਪਾਈ ਜਾਵੇਗੀ।
ਜਸਕਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਡੀ ਜੀ ਪੀ ਗੌਰਵ ਯਾਦਵ ਦੀ ਅਗਵਾਈ ’ਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਐਨਫ਼ੋਰਸਮੈਂਟ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਦਾ ਕੰਮ ਲੋਕਾਂ ਨੂੰ ਸੁਖਾਵਾਂ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ, ਜਿਸ ਦੀ ਪੂਰਤੀ ਹਿਤ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਇਸ ਵੇਲੇ ਬਤੌਰ ਰੋਪੜ ਰੇਂਜ ਦੇ ਏ ਡੀ ਜੀ ਪੀ ਦੇ ਨਾਲ ਏ ਡੀ ਜੀ ਪੀ ਇੰਟੈਲੀਜੈਂਸ-2 ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਉਹ ਪੁਲੀਸ ਕਮਿਸ਼ਨਰ, ਅੰਮਿ੍ਰਤਸਰ, ਏ.ਡੀ.ਜੀ.ਪੀ. ਇੰਟੈਲੀਜੈਂਸ, ਡੀ.ਆਈ.ਜੀ. ਜਲੰਧਰ ਰੇਂਜ, ਆਈ.ਜੀ.ਪੀ. ਫਿਰੋਜ਼ਪੁਰ, ਬਠਿੰਡਾ ਤੇ ਲੁਧਿਆਣਾ ਰੇਂਜ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...