August 18, 2026, 11:42 pm
----------- Advertisement -----------
HomeNewsLatest Newsਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 2021 ਬੈਚ ਦੇ ਤਿੰਨ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫਸਰਾਂ, ਜਿਨਾਂ ਨੇ ਹਾਲ ਹੀ ਵਿੱਚ ਆਪਣੀ ਮੁੱਢਲੀ ਸਿਖਲਾਈ ਪੂਰੀ ਕੀਤੀ ਹੈ , ਦੇ ਨਵੇਂ ਬੈਚ ਨਾਲ ਪਲੇਠੀ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਧਿਕਾਰੀ ਜਿਨਾਂ ਵਿੱਚ ਆਕਰਸ਼ੀ ਜੈਨ, ਜਯੰਤ ਪੁਰੀ ਅਤੇ ਡਾਕਟਰ ਵਿਨੀਤ ਅਹਲਾਵਤ ਸ਼ਾਮਲ ਹਨ, ਨੇ ਸੋਮਵਾਰ ਨੂੰ ਇੱਥੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਨੌਜਵਾਨ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਉਨਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨਾਂ ਨੇ ਰਾਜ ਦੀ ਬਿਹਤਰੀ ਲਈ ਕੰਮ ਕਰਦੇ ਹੋਏ ਇੱਕ ਆਧੁਨਿਕ ਅਤੇ ਉੱਚ ਕੁਸ਼ਲ ਪੁਲਿਸਿੰਗ ਈਕੋਸਿਸਟਮ ਤਿਆਰ ਕਰਨ ਲਈ ਵੀ ਅਪੀਲ ਕੀਤੀ। ਮਾਨ ਨੇ ਉਕਤ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨਾਂ ਦੇ ਹੱਲ ਸੁਝਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਇਨਾਂ ਸਾਰੇ ਅਧਿਕਾਰੀਆਂ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਤਾਰਿਆਂ ਵਾਂਗ ਚਮਕਦੇ ਰਹਿਣ ਦੀ ਕਾਮਨਾ ਕਰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...