November 15, 2026, 10:32 am
----------- Advertisement -----------
HomeNewsBreaking Newsਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਠਿਕਾਣਿਆਂ ’ਤੇ ਪਿਛਲੇ 24 ਘੰਟੇ ਤੋਂ...

ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਠਿਕਾਣਿਆਂ ’ਤੇ ਪਿਛਲੇ 24 ਘੰਟੇ ਤੋਂ ਲਗਾਤਾਰ ਆਈ ਟੀ ਰੇਡ ਜਾਰੀ, ਜੈਜ਼ੀ ਬੀ ਦਾ twitter Account ਬੰਦ

Published on

----------- Advertisement -----------

ਚੰਡੀਗੜ੍ਹ, 20 ਦਸੰਬਰ, 20220 : ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬੀ ਗਾਇਕਾਂ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਠਿਕਾਣਿਆਂ ’ਤੇ 24 ਘੰਟੇ ਤੋਂ ਬਾਅਦ ਵੀ ਲਗਾਤਾਰ ਰੇਡ ਜਾਰੀ ਹੈ।

ਇਨਕਮ ਟੈਕਸ ਦੀਆਂ ਟੀਮਾਂ ਨੇ ਕੱਲ੍ਹ ਸਵੇਰੇ ਤਕਰੀਬਨ ਪੌਣੇ 9 ਵਜੇ ਦੋਵਾਂ ਗਾਇਕਾਂ ਦੇ ਠਿਕਾਣਿਆਂ ’ਤੇ ਰੇਡ ਸ਼ੁਰੂ ਕੀਤੀ ਸੀ। ਇਨਕਮ ਟੈਕਸ ਵਿਭਾਗ ਦੀ ਭਾਸ਼ਾ ਵਿਚ ਇਸ ਰੇਡ ਨੂੰ ਸਰਵੇ ਆਖਿਆ ਜਾਂਦਾ ਹੈ। ਵਿਭਾਗ ਨੇ ਦੋਵਾਂ ਗਾਇਕਾਂ ਦੇ ਘਰਾਂ ਤੋਂ ਇਲਾਵਾ ਗੱਡੀਆਂ ਤੇ ਹੋਰ ਜਾਇਦਾਦਾਂ ਦੀ ਵੀ ਤਲਾਸ਼ੀ ਲਈ ਹੈ।

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੋਹਾਲੀ ਦੇ 69 ਸੈਕਟਰ ਵਿਚ ਸਥਿਤ ਘਰ ‘ਚ ਦੇਰ ਰਾਤ ਤੱਕ ਵੀ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਜਾਰੀ ਰਹੀ। ਦੱਸਿਆ ਜਾ ਰਿਹਾ ਹੈ ਕਿ, ਵਿਭਾਗ ਦੇ ਅਧਿਕਾਰੀਆਂ ਨੇ ਬਿਸਤਰੇ ਮੰਗਵਾ ਲਏ ਸੀ। ਜਾਣਕਾਰਾਂ ਦੀ ਮੰਨੀਏ ਤਾਂ, ਮੋਹਾਲੀ ਵਾਲੇ ਘਰ ਵਿਚ ਬਾਵਾ ਅਤੇ ਉਨ੍ਹਾਂ ਦੀ ਮਾਤਾ ਮੌਜੂਦ ਹਨ। ਇਸ ਤੋਂ ਇਲਾਵਾ ਸਵੇਰ ਸਮੇਂ ਤੋਂ ਹੀ ਬਾਵੇ ਦੇ ਚਾਰ ਟਿਕਾਣਿਆਂ ਤੇ ਅੱਜ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ।

ਇਸ ਤੋਂ ਬਿਨਾਂ ਭਾਰਤ ਵਿਚ ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਖਾਤਾ ਸਸਪੈਂਡ ਕਰਦਿੱਤਾ ਗਿਆ ਹੈ। ਟਵਿੱਟਰ ਅਕਾਉਂਟ ’ਤੇ ਲਿਖਿਆ ਆ ਰਿਹਾ ਹੈ ਕਿ ਇਕ ਕਾਨੂੰਨੀ ਨੋਟਿਸ ਦੇ ਕਾਰਨ ਇਹ ਅਕਾਉਂਟ ਸਸਪੈਂਡ ਕੀਤਾ ਗਿਆ ਹੈ।

ਦੱਸ ਦਈਏ ਕਿ, ਇਤਿਹਾਸਿਕ ਕਿਸਾਨ ਅੰਦੋਲਨ ਸਮੇਂ ਰਣਜੀਤ ਬਾਵਾ, ਜੈਜ਼ੀ ਬੀ ਅਤੇ ਕੰਵਰ ਗਰੇਵਾਲ ਵਲੋਂ ਕਿਸਾਨਾਂ ਦੇ ਹੱਕ ਵਿਚ ਅਤੇ ਸਰਕਾਰ ਤੇ ਖਿਲਾਫ਼ ਗੀਤ ਗਾਏ ਸਨ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...