August 20, 2026, 10:30 pm
----------- Advertisement -----------
HomeNewsBreaking Newsਜਗਜੀਤ ਛੜਬੜ੍ਹ ਹੋਣਗੇ ਬਸਪਾ ਦੇ ਪਟਿਆਲਾ ਤੋਂ ਉਮੀਦਵਾਰ

ਜਗਜੀਤ ਛੜਬੜ੍ਹ ਹੋਣਗੇ ਬਸਪਾ ਦੇ ਪਟਿਆਲਾ ਤੋਂ ਉਮੀਦਵਾਰ

Published on

----------- Advertisement -----------

ਪਟਿਆਲਾ/ਜਲੰਧਰ 13ਅਪ੍ਰੈਲ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਜਗਜੀਤ ਛੜਬੜ੍ਹ ਹੋਣਗੇ।
ਕੇਂਦਰੀ ਕੋਆਰਡੀਨੇਟਰਬੈਣੀਵਾਲ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਪੰਥਕ ਚੇਹਰਾ ਬਸਪਾ ਉਮੀਦਵਾਰ ਜਗਜੀਤ ਛੜਬੜ ਕਰੇਗਾ।ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਇਸ ਐਲਾਨ ਨਾਲ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਬਸਪਾ ਵਲੋਂ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁੰਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼,ਸੰਗਰੂਰ ਤੋਂ ਡਾ ਮੱਖਣ ਸਿੰਘ ਦੇ ਨਾਮ ਦਾ ਐਲਾਨ ਹੋ ਚੁੱਕਾ ਹੈ।
ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਿਤ ਹਨ। ਛੜਬੜ੍ਹ ਬਸਪਾ ਦੇ ਜਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ।ਛੜਬੜ੍ਹ ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ। ਉਨ੍ਹਾਂ ਸਾਲ 2020 ਵਿੱਚ ਕਿਸਾਨ ਅੰਦੋਲਨ ਵੇਲੇ ਸੰਤ ਸਮਾਜ ਦੀ ਅਗਵਾਈ ਵਿੱਚ ਟੋਲ ਪਲਾਜ਼ਾ ਅਜੀਜਪੁਰ ਜੋਕਿ ਚੰਡੀਗੜ੍ਹ ਪਟਿਆਲਾ ਰੋਡ ਤੇ ਸਥਿਤ ਹੈ, ਵਿਖੇ ਸੰਘਰਸ਼ਸ਼ੀਲ ਕਿਸਾਨਾਂ ਲਈ ਲਗਾਤਾਰ ਲੰਗਰਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਹੋਰ ਕੰਮਾਂ ਵਿਚ ਸਰਗਰਮ ਭੂਮਿਕਾ ਅਦਾ ਕੀਤੀ। ਉਹ ਧਾਰਮਿਕ ਤੌਰ ਤੇ ਕਾਰ ਸੇਵਾ ਕਰ ਰਹੇ ਸੰਤਾਂ ਮਹਾਂਪੁਰਸ਼ਾਂ ਨਾਲ ਹਜ਼ੂਰ ਸਾਹਿਬ ਵਿਖੇ ਪ੍ਰਮੁੱਖਤਾ ਨਾਲ ਸੇਵਾ ਕਰਦੇ ਹਨ। ਉਨ੍ਹਾਂ ਸਹੀਦ ਬਾਬਾ ਸੰਗਤ ਸਿੰਘ ਜੀ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਛੜਬੜ੍ਹ ਤੋਂ ਚਮਕੌਰ ਸਾਹਿਬ ਤੱਕ ਪਿਛਲੇ 12 ਸਾਲਾਂ ਤੋਂ ਲਗਾਤਾਰ ਸੰਤ ਸਮਾਜ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੱਢ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ...

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ।...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ...