November 21, 2026, 6:10 pm
----------- Advertisement -----------
HomeNewsLatest Newsਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀਆਂ ਗੱਡੀਆਂ ਨੂੰ ਆ ਰਹੇ ਚਲਾਨਾਂ ਸਬੰਧੀ...

ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀਆਂ ਗੱਡੀਆਂ ਨੂੰ ਆ ਰਹੇ ਚਲਾਨਾਂ ਸਬੰਧੀ ਜਾਗੋ ਪਾਰਟੀ ਨੇ ਪ੍ਰੋਗਰਾਮ ਜਾਰੀ ਕੀਤਾ

Published on

----------- Advertisement -----------

ਨਵੀਂ ਦਿੱਲੀ,15 ਨਵੰਬਰ 2023 ((ਬਲਜੀਤ ਮਰਵਾਹਾ)- ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ ਮਾਲਕਾਂ ਨੂੰ ‘ਨੋ ਐਂਟਰੀ’ ਦੇ ਨਾਮ ਉਤੇ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਭੇਜੇ ਜਾ ਰਹੇ ਚਲਾਨਾਂ ਨੂੰ ਖਤਮ ਕਰਵਾਉਣ ਸਬੰਧੀ ਜਾਗੋ ਪਾਰਟੀ ਨੇ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਹੈ ਕਿ ਅਸੀਂ 26 ਸਤੰਬਰ 2023 ਨੂੰ ਦਿੱਲੀ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀਆਂ ਸੰਗਤਾਂ ਦੀਆਂ ਗੱਡੀਆਂ ਦੇ ਮਾਲਕਾਂ ਨੂੰ “ਨੋ ਐਂਟਰੀ” ਦੇ ਨਾਂ ‘ਤੇ ਭੇਜੇ ਗਏ 20,000 ਰੁਪਏ ਪ੍ਰਤੀ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪਰ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਲੈਫਟੀਨੈਂਟ ਗਵਰਨਰ ਵੱਲੋਂ ਅਜੇ ਤੱਕ ਇਸ ਮੁੱਦੇ ‘ਤੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਹੁਣ ਅਗਲਾ ਪ੍ਰੋਗਰਾਮ ਜਾਰੀ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਅਨੁਸਾਰ ਸੰਗਤਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਨਾਲ ਲੈਕੇ ਐਤਵਾਰ 19 ਨਵੰਬਰ 2023 ਨੂੰ ਸ਼ਾਮ 5 ਵਜੇ ਭਾਈ ਮਤੀ ਦਾਸ ਚੌਂਕ ਵਿਖੇ ਰੋਸ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਹੱਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 17 ਦਸੰਬਰ 2023 ਤੱਕ ਕੱਢਣ ਦਾ ਅਲਟੀਮੇਟਮ ਦਿੱਤਾ ਜਾਵੇਗਾ। ਜੇਕਰ 17 ਦਸੰਬਰ ਤੱਕ ਪੁਲਿਸ ਅਤੇ ਪ੍ਰਸ਼ਾਸਨ ਨੇ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਤੋਂ ਬਾਅਦ ਸੰਗਤਾਂ ਨੂੰ ਨਾਲ ਲੈਕੇ “ਨੋ ਐਂਟਰੀ” ਦੇ ਬੋਰਡ ਅਤੇ ਕੈਮਰੇ ਕਿਸੇ ਵੇਲੇ ਵੀ ਉਖਾੜ ਦਿੱਤੇ ਜਾਣਗੇ।

ਜੀਕੇ ਨੇ ਕਿਹਾ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਲਾਪਰਵਾਹੀ ਤੇ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਅਤੇ ਸ਼ਾਹਜਹਾਨਾਬਾਦ ਮੁੜ ਵਿਕਾਸ ਨਿਗਮ (ਐਸ.ਆਰ.ਡੀ.ਸੀ.) ਵੱਲੋਂ ਚਾਂਦਨੀ ਚੌਕ ਦੇ ਸੁੰਦਰੀਕਰਨ ਲਈ ਬਣਾਏ ਗਏ ਪ੍ਰੋਜੈਕਟ ‘ਚ ਮੌਜੂਦ ਖਾਮੀਆਂ ਕਰਕੇ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਪਾਰਕਿੰਗ ਚਿੱਟਾ ਹਾਥੀ ਬਣ ਗਈ ਹੈ। ਅਸੀਂ ਇਸ ਪ੍ਰੋਜੈਕਟ ਦੀ ਉਸਾਰੀ ਦੌਰਾਨ ਪਹਿਲਾਂ ਵੀ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੂੰ ਭਾਈ ਮਤੀ ਦਾਸ ਚੌਂਕ ਨਾਲ ਜੋੜਣ ਲਈ ਅੰਡਰਪਾਸ ਬਣਾਉਣ ਦੀ ਲਿਖਤ ਮੰਗ ਦਿੱਤੀ ਸੀ। ਪਰ ਸਰਕਾਰ ਨੇ ਕੁਝ ਨਹੀਂ ਕੀਤਾ। ਜਿਸ ਕਰਕੇ ਪੁਰਾਣੀ ਦਿੱਲੀ ਸਟੇਸ਼ਨ ਵਾਲੇ ਪਾਸੋਂ ਕੋਡੀਆ ਪੁਲ ਤੋਂ ਭਾਈ ਮਤੀ ਦਾਸ ਚੌਂਕ ਵੱਲ ਆਉਂਦੇ ਰੋਡ ਉਤੇ ਸਿਰਫ 50 ਮੀਟਰ ਦੇ ਇਲਾਕੇ ਵਿਚ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਬਣਾਏ ਗਏ ‘ਨੋ ਐਂਟਰੀ’ ਜੋਨ ਕਰਕੇ ਸੰਗਤਾਂ ਖੁਆਰ ਹੋ ਰਹੀਆਂ ਹਨ। ਜਿਸ ਦਾ ਫਾਇਦਾ ਦਿੱਲੀ ਟ੍ਰੈਫਿਕ ਪੁਲਿਸ ਅਤੇ ਨੇੜੇ ਖੁਲ੍ਹੇ ਵੱਡੇ ਮਾਲ ਤੋਂ ਇਲਾਵਾ ਕਿਸੇ ਹੋਰ ਨੂੰ ਨਹੀਂ ਹੈ। ਜਦੋਂ ਇਹ ਮਾਲ ਖੁਲ ਜਾਵੇਗਾ, ਤਾਂ ਮਜਬੂਰਨ ਸੰਗਤਾਂ ਨੂੰ ਆਪਣੀਆਂ ਗੱਡੀਆਂ ਇੱਥੇ ਮਾਇਆ ਦੇ ਕੇ ਖੜੀਆਂ ਕਰਨੀਆਂ ਪੈਣਗੀਆਂ। ਜੀਕੇ ਨੇ ਕਿਹਾ ਕਿ ਸਵੇਰੇ 9 ਤੋਂ ਰਾਤ 9 ਵਜੇ ਤੱਕ ਮੋਟਰ ਗੱਡੀਆਂ ਉਤੇ ਰੋਕ ਦਾ ਦਿੱਲੀ ਟ੍ਰੈਫਿਕ ਪੁਲਿਸ ਦਾ ਫੈਸਲਾ ਮਨਮਾਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...