November 19, 2026, 1:27 pm
----------- Advertisement -----------
HomeNewsBreaking Newsਭਤੀਜੀ ਦਾ ਵਿਆਹ ਦੇਖ ਜੇਲ੍ਹ ਵਾਪਿਸ ਪਰਤਿਆ ਜਗਤਾਰ ਸਿੰਘ ਤਾਰਾ, 2 ਘੰਟੇ...

ਭਤੀਜੀ ਦਾ ਵਿਆਹ ਦੇਖ ਜੇਲ੍ਹ ਵਾਪਿਸ ਪਰਤਿਆ ਜਗਤਾਰ ਸਿੰਘ ਤਾਰਾ, 2 ਘੰਟੇ ਦੀ ਮਿਲੀ ਸੀ ਪੈਰੋਲ

Published on

----------- Advertisement -----------

ਚੰਡੀਗੜ੍ਹ, 3 ਦਸੰਬਰ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਿਹਾ ਜਗਤਾਰ ਸਿੰਘ ਤਾਰਾ ਪੈਰੋਲ ਖ਼ਤਮ ਹੋਣ ਤੋਂ ਬਾਅਦ ਬੁੜੈਲ ਜੇਲ੍ਹ ਪਰਤ ਆਇਆ ਹੈ। ਉਸ ਨੂੰ ਆਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਸੀ।

ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ, ਉਸ ਦਿਨ ਵੀ ਤਾਰਾ ਨੂੰ ਪੈਰੋਲ ਵੀ ਮਿਲੀ ਸੀ। ਤਾਰਾ ਨੇ ਉਸ ਸਮੇਂ ਦੌਰਾਨ ਮਿਲੀ ਪੈਰੋਲ ਦੌਰਾਨ ਪੁਲਿਸ ਨੂੰ ਸਹਿਯੋਗ ਦਿੱਤਾ ਸੀ। ਜਿਸ ਕਾਰਨ ਹਾਈਕੋਰਟ ਨੇ ਹੁਣ ਇਸੇ ਆਧਾਰ ‘ਤੇ ਭਤੀਜੀ ਦੇ ਵਿਆਹ ਲਈ ਪੈਰੋਲ ਦਿੱਤੀ ਸੀ।

ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਹੋਇਆ। ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਵੀ ਉਨ੍ਹਾਂ ਦੇ ਨਾਲ ਸੀ।

ਇਸ ਤੋਂ ਪਹਿਲਾਂ ਤਾਰਾ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ 3 ਦਸੰਬਰ ਨੂੰ ਤਾਰਾ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਅਦਾਲਤ ਨੇ ਬਚਾਅ ਪੱਖ ਅਤੇ ਪੁਲਿਸ ਦਾ ਪੱਖ ਸੁਣਨ ਤੋਂ ਬਾਅਦ ਤਾਰਾ ਦੀ 2 ਘੰਟੇ ਦੀ ਪੈਰੋਲ ਮਨਜ਼ੂਰ ਕਰ ਲਈ ਸੀ।

ਅਦਾਲਤ ਦੀਆਂ ਹਦਾਇਤਾਂ ਅਨੁਸਾਰ ਪੈਰੋਲ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਰਾ ਦੇ ਨਾਲ ਹਮੇਸ਼ਾ ਰਹਿਣਗੇ ਅਤੇ ਪੁਲਿਸ 2 ਘੰਟੇ ਬਾਅਦ ਤਾਰਾ ਨੂੰ ਵਾਪਸ ਜੇਲ੍ਹ ਲੈ ਜਾਵੇਗੀ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਪੁਲੀਸ ਨੇ ਤਾਰਾ ਨੂੰ 1 ਵਜੇ ਬਖਤਰਬੰਦ ਗੱਡੀ ਵਿੱਚ ਬਿਠਾ ਦਿੱਤਾ। ਮੁੜ ਤਾਰਾ ਨੂੰ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਹੈ।

ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਸਾਲ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਸਨ। 20 ਅਤੇ 21 ਜਨਵਰੀ ਦੀ ਰਾਤ ਨੂੰ ਤਿੰਨੋਂ ਆਪਣੇ ਰਸੋਈਏ ਅਤੇ ਦੇਵ ਸਿੰਘ ਦੇਵੀ, ਜੋ ਕਿ ਕਤਲ ਕੇਸ ਵਿੱਚ ਸ਼ਾਮਲ ਸਨ, ਨਾਲ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ।

ਇਨ੍ਹਾਂ ਲੋਕਾਂ ਨੇ ਬੈਰਕ ਦੇ ਅੰਦਰ ਟਾਇਲਟ ਸੀਟ ਨੂੰ ਉਖਾੜ ਕੇ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਦੇ ਅੰਦਰ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਖੁਦਾਈ ਕਰ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਆਲੇ-ਦੁਆਲੇ ਦੀ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਇਹ ਲੋਕ ਇਸ ਨੂੰ ਮਿੱਟੀ ਨਾਲ ਲੇਪ ਕਰਦੇ ਸਨ। ਉਨ੍ਹਾਂ ਨੇ ਬੈਰਕ ਤੋਂ ਬੁਡੈਲ ਜੇਲ੍ਹ ਦੀ ਕੰਧ ਤੱਕ ਇੱਕ ਸੁਰੰਗ ਪੁੱਟੀ ਅਤੇ ਉੱਥੇ ਪਹੁੰਚ ਕੇ ਜੇਲ੍ਹ ਦੀ ਕੰਧ ਟੱਪ ਕੇ ਫਰਾਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...