ਪਟਿਆਲਾ, 17 ਅਗਸਤ (ਬਲਜੀਤ ਮਰਵਾਹਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਉਨ੍ਹਾਂ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਦਾ ਮੁੱਦਾ ਚੱਕਿਆ।
ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਨੇ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ। ਅੱਜ ਅਸੀਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਜਿਨ੍ਹਾਂ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ, ਦੇ ਕੇਸਾਂ ਦੀ ਸਮੀਖਿਆ ਕਰਨ ਲਈ 5 ਵਿਅਕਤੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਹ ਕਮੇਟੀ ਬਿਨਾਂ ਕਿਸੇ ਕਾਨੂੰਨੀ ਤਾਕਤ ਦੇ ਬਣਾਈ ਗਈ ਸੀ ਅਤੇ ਇਸ ਵਿੱਚ ਸਿਰਫ਼ ‘ਆਪ’ ਨਾਲ ਸਬੰਧਤ ਵਿਅਕਤੀ ਸ਼ਾਮਲ ਸਨ ਜਦਕਿ ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹੋਣੇ ਚਾਹੀਦੇ ਸਨ।”
ਭਾਜਪਾ ਆਗੂ ਨੇ ਅੱਗੇ ਕਿਹਾ, ” 5000 ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ। ਇਹ ਪਰਿਵਾਰ ਸਮਾਜ ਦੇ ਬਹੁਤ ਹੀ ਗਰੀਬ ਤਬਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੇਂਦਰ/ਰਾਜ ਸਰਕਾਰ ਦੀ ਸਕੀਮ ਤਹਿਤ ਆਟਾ, ਦਾਲ ਦੇ ਰੂਪ ਵਿੱਚ ਦਿੱਤੀ ਜਾ ਰਹੀ ਰਾਸ਼ਨ ਰਾਹਤ ਦੇਣ ਤੋਂ ਵਾਂਝੇ ਰੱਖਿਆ ਗਿਆ ਹੈ। “ਇਸ ਮੈਮੋਰੰਡਮ ਰਾਹੀਂ ਅਸੀਂ ਉਹਨਾਂ ਨੂੰ ਬੇਨਤੀ ਕੀਤੀ ਹੈ ਕਿ ਇਹਨਾਂ ਪਰਿਵਾਰਾਂ ਦੇ ਤੁਰੰਤ ਸਮਾਰਟ ਰਾਸ਼ਨ ਕਾਰਡ ਬਹਾਲ ਕਰਨ ਲਈ ਫੂਡ ਅਤੇ ਸਿਵਲ ਸਪਲਾਈ ਵਿਭਾਗ ਪਟਿਆਲਾ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।”
----------- Advertisement -----------
ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ
Published on
----------- Advertisement -----------
----------- Advertisement -----------












