May 31, 2026, 5:51 am
----------- Advertisement -----------
HomeNewsBreaking Newsਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ

Published on

----------- Advertisement -----------

ਲੁਧਿਆਣਾ, 5 ਜੂਨ 2022 – ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਜੇਲ੍ਹ ਅੰਦਰ ਕੀ ਕਾਰਵਾਈ ਹੋਈ ਹੈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਜੇਲ੍ਹ ਵਿੱਚ ਲੜਾਈ ਝਗੜੇ ਅਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਜੇਲ੍ਹ ਮੰਤਰੀ ਵੱਲੋਂ ਇਹ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ।

ਅਸਲ ‘ਚ ਕੁੱਝ ਦਿਨ ਪਹਿਲਾਂ ਵੀਰਵਾਰ ਵਾਲੇ ਦਿਨ ਲੁਧਿਆਣਾ ਕੇਂਦਰੀ ਜੇਲ ‘ਚ ਗੈਂਗਸਟਰ ਸ਼ੁਭਮ ਅਰੋੜਾ ਅਤੇ ਪੁਨੀਤ ਬੈਂਸ ਉਰਫ ਮਨੀ ਬੈਂਸ ਧੜੇ ਵਿਚਾਲੇ ਝੜਪ ਹੋ ਗਈ ਸੀ। ਜਿਸ ‘ਚ ਇੱਕ ਕੈਦੀ ‘ਤੇ ਸੂਏ ਨਾਲ ਹਮਲਾ ਕੀਤਾ ਗਿਆ ਸੀ। ਇਸ ਗੈਂਗ ਵਾਰ ਤੋਂ ਬਾਅਦ ਅਗਲੇ ਹੀ ਦਿਨ ਸੀਪੀ ਸ਼ਰਮਾ ਨੇ ਲੁਧਿਆਣਾ ਕੇਂਦਰੀ ਜੇਲ੍ਹ ਦਾ ਨਿਰੀਖਣ ਕੀਤਾ। ਇਸ ਦੌਰਾਨ ਚੈਕਿੰਗ ਦੌਰਾਨ ਲੁਟੇਰਿਆਂ ਕੋਲੋਂ 3 ਮੋਬਾਈਲ ਵੀ ਬਰਾਮਦ ਹੋਏ ਸਨ।

ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੜ ਜੇਲ ਅੰਦਰ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਸੀ। ਇਸ ਦਾ ਪਤਾ ਲੱਗਦਿਆਂ ਹੀ ਸ਼ਨੀਵਾਰ ਨੂੰ ਮੁੜ ਸੀ.ਪੀ.ਫੋਰਸ ਨਾਲ ਲੁਧਿਆਣਾ ਕੇਂਦਰੀ ਜੇਲ ਪਹੁੰਚੇ ਸਨ। ਇਸ ਮੌਕੇ ਸੀ.ਪੀ. ਨੇ ਕਿਹਾ ਸੀ ਕਿ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਣ ਜੇ ਜੇਲ੍ਹ ‘ਚ ਮੋਬਾਇਲ ਮਿਲਿਆ ਤਾਂ ਅਧਿਕਾਰੀ ਇਸ ਦੇ ਜ਼ਿੰਮੇਵਾਰ ਹੋਣਗੇ ਅਤੇ ਉਹਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...