September 11, 2026, 8:27 am
----------- Advertisement -----------
HomeNewsਜਾਖੜ ਤੇ ਬਾਜਵਾ ਨੇ ਕਬੂਲਿਆ CM ਮਾਨ ਵੱਲੋਂ ਦਿੱਤਾ ਖੁੱਲ੍ਹਾ ਚੈਲੰਜ; ਬੋਲੇ-...

ਜਾਖੜ ਤੇ ਬਾਜਵਾ ਨੇ ਕਬੂਲਿਆ CM ਮਾਨ ਵੱਲੋਂ ਦਿੱਤਾ ਖੁੱਲ੍ਹਾ ਚੈਲੰਜ; ਬੋਲੇ- ਸਾਂਝੀ ਆਮ ਜਗ੍ਹਾ ‘ਤੇ ਹੋਵੇ ਬਹਿਸ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ) : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਚੁਣੌਤੀ ਨੂੰ ਕਬੂਲ ਕੀਤਾ ਹੈ। ਬਾਜਵਾ ਨੇ ਐਕਸ ( ਟਵੀਟ) ਰਾਹੀਂ ਕਿਹਾ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੰਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ। ਉੱਧਰ ਜਾਖੜ ਨੇ ਕਿਹਾ ਕਿ ਉਹ ਪੰਜਾਬ ਦੇ ਮਸਲੇ ’ਤੇ ਬਹਿਸ ਕਰਨ ਲਈ ਹਰ ਸਮੇਂ ਤਿਆਰ ਹਨ ਪਰ ਪਹਿਲਾਂ ਸੀਐੱਮ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਉਨ੍ਹਾਂ ਟਵੀਟ ਕਰਦਿਆਂ ਆਖਿਆ ਕਿ ‘ਤੂੰ ਇਧਰ ਉਧਰ ਕੀ ਬਾਤ ਨਾ ਕਰ, ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ!’। ਸੁਨੀਲ ਜਾਖੜ ਨੇ ਆਖਿਆ ਕਿ ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ‘ਚ ਗੋਡੇ ਟੇਕੇ…ਪੰਜਾਬ ਮੰਗਦਾ ਜਵਾਬ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...