August 10, 2026, 11:07 am
----------- Advertisement -----------
HomeNewsLatest Newsਜਾਖੜ ਨੇ ਮੁੱਖ ਮੰਤਰੀ ਦੇ ਰਾਜਪਾਲ ਨਾਲ ਟਕਰਾਅ ਵਾਲੇ ਰਵੱਈਏ ਨੂੰ ਬੇਵਕਤੀ...

ਜਾਖੜ ਨੇ ਮੁੱਖ ਮੰਤਰੀ ਦੇ ਰਾਜਪਾਲ ਨਾਲ ਟਕਰਾਅ ਵਾਲੇ ਰਵੱਈਏ ਨੂੰ ਬੇਵਕਤੀ ਤੇ ਬਚਕਾਨਾ ਕਰਾਰ ਦਿੱਤਾI

Published on

----------- Advertisement -----------

ਚੰਡੀਗੜ੍ਹ, 26 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਰਾਜ ਦੇ ਰਾਜਪਾਲ ਪ੍ਰਤੀ ਟਕਰਾਅ ਵਾਲੇ ਰਵੱਈਏ ਨੂੰ ਪੂਰੀ ਤਰ੍ਹਾਂ ਗੈਰ-ਪੇਸ਼ੇਵਰ, ਬੇਲੋੜਾ ਅਤੇ ਗੈਰ-ਜ਼ਰੂਰੀ ਕਰਾਰ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਗਵੰਤ ਮਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਪੂਰੀ ਤਰ੍ਹਾਂ ਨਾਲ ਸਰਕਾਰ ਦੀਆਂ ਪ੍ਰਸ਼ਾਸ਼ਨਿਕ ਨਕਾਮੀਆਂ ਨੂੰ ਲੁਕਾਉਣ ਲਈ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਜਿਸ ਕੌੜੀ ਸਚਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੋਖਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨI ਉਹ ਇਹ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਬੇਵਸੀ ਦਾ ਮਾਹੌਲ ਹੈ, ਕਿਉਂਕਿ ਜੇਲ੍ਹਾਂ ਦੇ ਅੰਦਰੋਂ ਗੈਂਗਸਟਰ ਆਪਣਾ ਰਾਜ ਚਲਾ ਰਹੇ ਹਨ ਅਤੇ ਇੱਥੋਂ ਤੱਕ ਕਿ ਛੋਟੇ ਦੁਕਾਨਦਾਰਾਂ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਨਸ਼ੇ ਦੀ ਜ਼ਿਆਦਾ ਵਰਤੋਂ ਕਾਰਨ ਮੌਤਾਂ ਦੀਆਂ ਰੋਜ਼ਾਨਾ ਰਿਪੋਰਟਾਂ ਆਉਂਦੀਆਂ ਹਨI ਪੁਲਿਸ ਅਧਿਕਾਰੀ ਜ਼ਮਾਨਤ ‘ਤੇ ਆਏ ਗੈਂਗਸਟਰਾਂ ਦੀਆਂ ਜਨਮ ਦਿਨ ਪਾਰਟੀਆਂ ‘ਚ ਨਚਦੇ ਦੇਖੇ ਜਾਂਦੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਸਲੀਅਤ ਤੋਂ ਭੱਜ ਰਹੇ ਹਨ ਅਤੇ ਸਿਰਫ ਇਸ਼ਤਿਹਾਰਾਂ ਰਾਹੀਂ ਆਪਣੀ ਛਵੀ ਬਣਾਉਣ ਵਿੱਚ ਦਿਲਚਸਪੀ ਰੱਖਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨੂੰ ਲੋਕਾਂ ਦਾ ਧਿਆਨ ਭਟਕਾਉਣ ਦਾ ਇੱਕ ਹੋਰ ਡਰਾਮਾ ਕਰਾਰ ਦਿੰਦਿਆਂ ਜਾਖੜ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਨੂੰ ਮਾਨਯੋਗ ਰਾਜਪਾਲ ਨੂੰ ਮਿਲਣ ਅਤੇ ਉਹ ਜਾਣਕਾਰੀ ਦੇਣ ਵਿਚ ਕੀ ਇਤਰਾਜ ਹੈ, ਜੋ ਉਹ ਟੈਲੀਵਿਜ਼ਨ ਤੇ ਦੱਸਦੇ ਰਹਿੰਦੇ ਹਨ। ਰਾਜ ਦੇ ਇੱਕ ਸੰਵਿਧਾਨਕ ਮੁਖੀ ਕੋਲ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਤੋਂ ਸਵਾਲ ਪੁੱਛਣ ਦਾ ਪੂਰਾ ਅਧਿਕਾਰ ਹੈ।
ਸੁਨੀਲ ਜਾਖੜ ਨੇ ਦੁਹਰਾਉਂਦੇ ਹੋਏ ਕਿਹਾ ਕਿ ਇਹ ਬਚਕਾਨਾ ਪਹੁੰਚ ਇੱਕ ਪ੍ਰਸ਼ਾਸਨਿਕ ਅਣਹੋਂਦ ਵੱਲ ਦੇਖ ਰਹੇ ਰਾਜ ਲਈ ਬਹੁਤ ਮਾੜੀ ਹੈ। ਅਸੀਂ ਇਸ ਨੂੰ ਹਾਲ ਹੀ ਵਿੱਚ ਹੜ੍ਹਾਂ ਦੌਰਾਨ ਦੇਖਿਆ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੇ ਗੰਭੀਰ ਫਰਜਾਂ ਨੂੰ ਨਿਭਾਉਣ ਵਿਚ ਅਸਮਰਥ ਰਹੀ ਹੈ ‘ਤੇ ਲੋਕਾਂ ਨੇ ਇਸ ਡਰਾਵਣੇ ਮੰਜ਼ਰ ਨੂੰ ਬਹੁਤ ਨੇੜਿਓਂ ਵੇਖਿਆ ਹੈ। ਸਾਡੇ ਤਾਂ ਅਜਿਹਾ ਸਿਸਟਮ ਹੈ ਜਿੱਥੇ ਇੱਕ ਆਮ ਵਿਅਕਤੀ ਵੀ ਆਰ.ਟੀ.ਆਈ. ਰਾਹੀਂ ਜਾਣਕਾਰੀ ਮੰਗ ਸਕਦਾ ਹੈ। ਰਾਜਪਾਲ ਵਲੋਂ ਚੁੱਕੇ ਗਏ ਸਵਾਲ ਜਾਇਜ਼ ਹਨ ਅਤੇ ਮੁੱਖ ਮੰਤਰੀ ਨੂੰ ਇੱਕ ਪੱਤਰ ਰਾਹੀਂ ਇਨਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਇਸ ਨੂੰ ਜਨਤਕ ਤਮਾਸ਼ੇ ਵਿੱਚ ਬਦਲਣ ਦਾ ਇਹ ਰਾਹ ਚੁਣਨਾ ਦੁਹਰਾਉਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸਾਲ ਤੋਂ ਵੱਧ ਸਮੇਂ ਵਿੱਚ ਆਪਣੀਆਂ ਅਸਫਲਤਾਵਾਂ ਤੋਂ ਕੁਝ ਨਹੀਂ ਸਿੱਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...