November 17, 2026, 1:55 pm
----------- Advertisement -----------
HomeNewsBreaking Newsਜਾਖੜ ਵਧਾਉਣਗੇ ਕਾਂਗਰਸ ਦੀ ਟੈਨਸ਼ਨ: ਹਾਈ ਕਮਾਂਡ 'ਤੇ ਜ਼ੁਬਾਨੀ ਹਮਲਾ ਕਰਨ ਦੀ...

ਜਾਖੜ ਵਧਾਉਣਗੇ ਕਾਂਗਰਸ ਦੀ ਟੈਨਸ਼ਨ: ਹਾਈ ਕਮਾਂਡ ‘ਤੇ ਜ਼ੁਬਾਨੀ ਹਮਲਾ ਕਰਨ ਦੀ ਤਿਆਰੀ ‘ਚ !

Published on

----------- Advertisement -----------

ਚੰਡੀਗੜ੍ਹ, 2 ਮਈ 2022 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ‘ਤੇ ਹਮਲਾ ਕਰਨ ਦੀ ਤਿਆਰੀ ‘ਚ ਹਨ। ਉਨ੍ਹਾਂ ਦੇ ਜ਼ੁਬਾਨੀ ਹਮਲੇ ਅਜਿਹੇ ਸਮੇਂ ਹੋਣਗੇ ਜਦੋਂ ਕਾਂਗਰਸ ਉਦੈਪੁਰ ਵਿੱਚ ਚਿੰਤਨ ਸ਼ਿਵਿਰ ਕਰ ਰਹੀ ਹੋਵੇਗੀ। ਜਾਖੜ ਦੇ ਕਰੀਬੀਆਂ ਮੁਤਾਬਕ ਉਹ 13 ਤੋਂ 15 ਵਜੇ ਤੱਕ ਪ੍ਰੈੱਸ ਕਾਨਫਰੰਸ ਕਰਕੇ ਹਾਈਕਮਾਂਡ ਦੀ ਪੋਲ ਖੋਲ੍ਹਣਗੇ। ਪਹਿਲੀ ਕਾਨਫਰੰਸ ਉਦੈਪੁਰ, ਦੂਜੀ ਦਿੱਲੀ ਅਤੇ ਤੀਜੀ ਚੰਡੀਗੜ੍ਹ ਵਿੱਚ ਹੋਵੇਗੀ। ਇਨ੍ਹਾਂ 3 ਦਿਨਾਂ ‘ਚ ਕਾਂਗਰਸ ਦਾ ਚਿੰਤਨ ਸ਼ਿਵਿਰ ਵੀ ਚੱਲੇਗਾ।

ਕਾਂਗਰਸ ਨੇ ਹਾਲ ਹੀ ‘ਚ ਸੁਨੀਲ ਜਾਖੜ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ‘ਚ ਨੋਟਿਸ ਭੇਜਿਆ ਸੀ। ਜਿਸ ਦਾ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ। ਜਾਖੜ ਨੇ ਇਤਰਾਜ਼ ਜਤਾਇਆ ਕਿ ਕਾਂਗਰਸ ਹਾਈਕਮਾਂਡ ਨੂੰ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਸੀ। ਸਗੋਂ ਸਿੱਧੇ ਨੋਟਿਸ ਭੇਜ ਕੇ ਉਨ੍ਹਾਂ ਦੇ ਸਵੈਮਾਣ ਨੂੰ ਠੇਸ ਪਹੁੰਚਾਈ ਹੈ। ਜਾਖੜ ਨੇ ਸਪੱਸ਼ਟ ਕੀਤਾ ਕਿ ਉਹ ਇਸ ਖਿਲਾਫ ਸੋਨੀਆ ਜਾਂ ਰਾਹੁਲ ਗਾਂਧੀ ਨੂੰ ਨਹੀਂ ਮਿਲਣਗੇ। ਹੁਣ ਉਹ ਖੁੱਲ੍ਹ ਕੇ ਆਪਣੇ ਮਨ ਦੀ ਗੱਲ ਕਰਨਗੇ।

ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ। ਸੋਨੀਆ ਗਾਂਧੀ ਨੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਹਾਲਾਂਕਿ ਫਿਲਹਾਲ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।

ਕਾਂਗਰਸ ਨੇ ਅਚਾਨਕ ਸੁਨੀਲ ਜਾਖੜ ਨੂੰ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਸੀ। ਫਿਰ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਦੀ ਕੁਰਸੀ ਤੋਂ ਹਟਾਇਆ ਗਿਆ ਤਾਂ ਉਨ੍ਹਾਂ ਨੂੰ ਸੀਐਮ ਬਣਾਉਣ ਦੀ ਤਿਆਰੀ ਹੋ ਗਈ ਸੀ। ਜਾਖੜ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸਮਰਥਨ ‘ਚ 42 ਵਿਧਾਇਕ ਵੀ ਸਨ। ਇਸ ਦੇ ਬਾਵਜੂਦ ਹਿੰਦੂ ਹੋਣ ਕਰਕੇ ਉਨ੍ਹਾਂ ਨੂੰ ਸੀਐਮ ਨਹੀਂ ਬਣਾਇਆ ਗਿਆ। ਇਸ ਤੋਂ ਬਾਅਦ ਜਾਖੜ ਨੇ ਸਰਗਰਮ ਸਿਆਸਤ ਤੋਂ ਦੂਰੀ ਬਣਾ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...