July 25, 2026, 12:45 am
----------- Advertisement -----------
HomeNewsLatest Newsਦੇਸ਼ ਭਰ ’ਚ ਮਿਸਾਲ ਬਣ ਕੇ ਉੱਭਰੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹੇ; 100...

ਦੇਸ਼ ਭਰ ’ਚ ਮਿਸਾਲ ਬਣ ਕੇ ਉੱਭਰੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹੇ; 100 ਫੀਸਦੀ ਪੇਂਡੂ ਘਰਾਂ ਨੂੰ ਜਲ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਕੀਤਾ ਸਰ

Published on

----------- Advertisement -----------

ਚੰਡੀਗੜ੍ਹ, 6 ਸਤੰਬਰ: ਪੰਜਾਬ ਨੇ ਇਕ ਹੋਰ ਨਿਵੇਕਲੀ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸੂਬੇ ਦੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਸਿਖਰਲੇ ਸੂਬਿਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਲਿਆ। ਇਸ ਵਿਲੱਖਣ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਸਾਫ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿਚ ਅੱਠ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਅਤੇ ਮਲੇਰਕੋਟਲਾ ਤੇ ਫਰੀਦਕੋਟ ਨੇ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਿਲੱਖਣ ਪ੍ਰਾਪਤੀ ਲਈ ਸੂਬੇ ਦੇ ਦੋ ਜ਼ਿਲ੍ਹੇ ਚੁਣੇ ਗਏ ਹਨ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਜਿਸ ਦੀ ਕੁੱਲ 2.58 ਲੱਖ ਪੇਂਡੂ ਵਸੋਂ ਹੈ, ਦੇ 49881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਜਦਕਿ ਫਰੀਦਕੋਟ ਜ਼ਿਲ੍ਹਾ ਜਿਸ ਦੀ 4.09 ਪੇਂਡੂ ਆਬਾਦੀ ਹੈ, ਦੇ 78408 ਘਰਾਂ ਲਈ ਸਾਫ ਪਾਣੀ ਦੀ ਵਿਵਸਥਾ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਦੇ ਤਹਿਤ ਪੰਜਾਬ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਮੁਹੱਈਆ ਕਰਵਾ ਚੁੱਕਾ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ, 2022 ਤੱਕ ਪੰਜਾਬ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਮਿੱਥਿਆ ਹੈ ਜਦਕਿ ਕੌਮੀ ਟੀਚਾ 2024 ਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਨਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਵੀ ਪਾਈਪ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...