June 27, 2026, 10:05 pm
----------- Advertisement -----------
HomeNewsBreaking Newsਜਲਾਲਾਬਾਦ ਪੁਲਿਸ ਨੇ ਤੜਕਸਾਰ ਹੀ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ

ਜਲਾਲਾਬਾਦ ਪੁਲਿਸ ਨੇ ਤੜਕਸਾਰ ਹੀ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ ਕਰੀਬ 6.20 ਵਜੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਪੁਲਿਸ ਦਾ ਕਹਿਣਾ ਹੈ ਕਿ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦਾ ਪੁਰਾਣਾ ਮਾਮਲਾ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਜਲਦੀ ਹੀ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮੌਜੂਦਾ ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਦੱਸ ਦਈਏ ਕਿ ਜਦੋਂ ਪੁਲਿਸ ਖਹਿਰਾ ਦੇ ਘਰ ਪਹੁੰਚੀ ਤਾਂ ਵਿਧਾਇਕ ਖਹਿਰਾ ਨੇ ਸਭ ਤੋਂ ਪਹਿਲਾਂ ਸੀਨੀਅਰ ਅਧਿਕਾਰੀ ਦੀ ਪਛਾਣ ਪੁੱਛੀ। ਜਿਸ ਦਾ ਜਵਾਬ ਮਿਲਿਆ ਕਿ ਉਹ ਡੀ.ਐਸ.ਪੀ ਜਲਾਲਾਬਾਦ ਏ.ਆਰ. ਸ਼ਰਮਾ ਹਨ ਅਤੇ ਉਸ ਨੂੰ 2015 ਦੇ ਐਨਡੀਪੀਐਸ ਐਕਟ ਕੇਸ ਵਿੱਚ ਗ੍ਰਿਫ਼ਤਾਰ ਕਰਨ ਆਏ ਹਨ। ਇਸ ਪੂਰੀ ਘਟਨਾ ਦੌਰਾਨ ਖਹਿਰਾ ਵਾਰ-ਵਾਰ ਪੁਲਿਸ ਅਧਿਕਾਰੀਆਂ ਤੋਂ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰਦੇ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...