April 21, 2026, 1:38 pm
----------- Advertisement -----------
HomeNewsLatest News5 ਕਿੱਲੋ ਰੇਤ ਮਿਲਣ 'ਤੇ ਕਿਸਾਨ ਦੀ ਗ੍ਰਿਫ਼ਤਾਰੀ ਦੀ ਰਾਜਾ ਵੜਿੰਗ ਨੇ...

5 ਕਿੱਲੋ ਰੇਤ ਮਿਲਣ ‘ਤੇ ਕਿਸਾਨ ਦੀ ਗ੍ਰਿਫ਼ਤਾਰੀ ਦੀ ਰਾਜਾ ਵੜਿੰਗ ਨੇ ਕੀਤੀ ਨਿਖੇਧੀ

Published on

----------- Advertisement -----------

ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਲਾਲਾਬਾਦ ‘ਚ ਕਿਸਾਨ ਦੇ ਕਬਜ਼ੇ ਤੋਂ 5 ਕਿਲੋ ਰੇਤ ਅਤੇ 100 ਰੁਪਏ ਦੀ ਨਕਦੀ ਬਰਾਮਦ ਕਰਨ ਦੇ ਦੋਸ਼ ਵਿੱਚ ਕਿਸਾਨ ਤੇ ਕੇਸ ਦਰਜ ਕਰਨ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਦਾ ਆਦੇਸ਼ ਦੇਣ ਵਾਲੇ ਪੁਲਸ ਅਫਸਰਾਂ ਦੀ ਸੋਚ ਉੱਪਰ ਸਵਾਲ ਖੜ੍ਹੇ ਕੀਤੇ ਹਨ। ਰਾਜਾ ਵੜਿੰਗ ਨੇ ਕਿਸਾਨ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਜਲਾਲਾਬਾਦ ‘ਚ ਕਥਿਤ ਤੌਰ ਤੇ ਰੇਤ ਦੀ ਨਾਜਾਇਜ਼ ਖੁਦਾਈ ਕਰਨ ਦੇ ਦੋਸ਼ ਵਿੱਚ ਕਿਸਾਨ ਕਿਸ਼ਨ ਸਿੰਘ ਦੀ ਗ੍ਰਿਫ਼ਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆ, ਵੜਿੰਗ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੀਆਂ ਮੱਛਲੀਆਂ ਨੂੰ ਜਾਣ ਦੇ ਰਹੀ ਹੈ ਅਤੇ ਆਪਣੇ ਖੇਤ ਚੋਂ ਪੰਜ ਕਿੱਲੋ ਰੇਤ ਕੱਢਣ ਵਾਲੇ ਇੱਕ ਗ਼ਰੀਬ ਕਿਸਾਨ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਸਰਪ੍ਰਸਤੀ ਹੇਠ ਮਾਈਨਿੰਗ ਮਾਫੀਆ ਵਲੋਂ ਪੰਜਾਬ ‘ਚ ਹਜ਼ਾਰਾਂ ਕਰੋੜਾਂ ਰੁਪਏ ਦੀ ਕਈ ਟਨ ਰੇਤ ਦੀ ਨਾਜਾਇਜ਼ ਖੁਦਾਈ ਕੀਤੀ ਜਾ ਰਹੀ ਹੈ, ਜਿਹੜੀ ਇਸ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰਦੀ ਸੀ। ਜਦ ਕਿ ਇਕ ਕਿਸਾਨ ਨੂੰ ਉਸਦੇ ਆਪਣੇ ਖੇਤ ਚੋਂ 5 ਕਿਲੋ ਰੇਤ ਕੱਢਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਕੀ ਤੁਹਾਨੂੰ ਇਹ ਪਤਾ ਵੀ ਹੈ ਕਿ ਤੁਹਾਡੇ ਸ਼ਾਸਨ ‘ਚ ਕੀ ਚੱਲ ਰਿਹਾ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...