November 5, 2026, 5:39 pm
----------- Advertisement -----------
HomeNewsBreaking Newsਜਲੰਧਰ: ਸੜਕ ਹਾਦਸੇ 'ਚ 'ਆਪ' ਆਗੂ ਦੀ ਮੌਤ, ਟਿੱਪਰ ਨਾਲ ਟਕਰਾਈ ਕਾਰ

ਜਲੰਧਰ: ਸੜਕ ਹਾਦਸੇ ‘ਚ ‘ਆਪ’ ਆਗੂ ਦੀ ਮੌਤ, ਟਿੱਪਰ ਨਾਲ ਟਕਰਾਈ ਕਾਰ

Published on

----------- Advertisement -----------

ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ।

ਦੱਸ ਦਈਏ ਕਿ ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡ ਲਿੱਡਾ ਨੇੜੇ ਵਾਪਰਿਆ। ਪੁਲਿਸ ਨੇ ਮਹਿੰਦਰ ਸਿੰਘ ਦੀ  ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿੱਚ ਜਲੰਧਰ ਤੋਂ ਕਰਤਾਰਪੁਰ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚਿਆ ਤਾਂ ਉਸ ਦੀ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਕਰਤਾਰਪੁਰ ਪੁਲਿਸ ਤੋਂ ਪਹਿਲਾਂ ਸੜਕ ਸੁਰੱਖਿਆ ਬਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਸੀ। ਪਰ ਮਰਵਾਹਾ ਦੀ ਜਾਨ ਨਹੀਂ ਬਚਾਈ ਜਾ ਸਕੀ।

ਦੱਸ ਦਈਏ ਕਿ ਮਹਿੰਦਰ ਜੀਤ ਸਿੰਘ ਮਰਵਾਹਾ, ਕਰਤਾਰਪੁਰ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਰਵਾਹਾ ਨੂੰ ਬਲਕਾਰ ਸਿੰਘ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਮਰਵਾਹਾ ਨੇ ਮੰਤਰੀ ਬਲਕਾਰ ਸਿੰਘ ਦਾ ਸਾਰਾ ਕੰਮ ਵੀ ਸੰਭਾਲਿਆ। ਮਰਵਾਹਾ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...