September 15, 2026, 10:45 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ: ਮੁੱਖ ਚੋਣ ਅਧਿਕਾਰੀ ਨੇ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ...

ਜਲੰਧਰ ਜ਼ਿਮਨੀ ਚੋਣ: ਮੁੱਖ ਚੋਣ ਅਧਿਕਾਰੀ ਨੇ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, 1972 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ

Published on

----------- Advertisement -----------
  • ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ : ਪੁਲਿਸ ਕਮਿਸ਼ਨਰ, ਐਸ.ਐਸ.ਪੀ.

ਚੰਡੀਗੜ੍ਹ/ਜਲੰਧਰ, 9 ਮਈ 2023: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ।

ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...