ਆਮ ਆਦਮੀ ਪਾਰਟੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ। ਮਹਿੰਦਰ ਭਗਤ ਪਿਛਲੇ ਸਾਲ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਦੱਸ ਦਈਏ ਕਿ ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ 10 ਜੁਲਾਈ ਨੂੰ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।













