September 15, 2026, 10:47 pm
----------- Advertisement -----------
HomeNewsBreaking Newsਜਲੰਧਰ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, 10 ਮਈ ਨੂੰ ਵੋਟਿੰਗ

ਜਲੰਧਰ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, 10 ਮਈ ਨੂੰ ਵੋਟਿੰਗ

Published on

----------- Advertisement -----------

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ 10 ਮਈ ਨੂੰ ਵੋਟਿੰਗ ਹੋਣੀ ਹੈ। ਦੱਸ ਦਈਏ ਕਿ ਇਥੇ 19 ਉਮੀਦਵਾਰ ਮੈਦਾਨ ਵਿੱਚ ਹਨ। ਸ਼ੁਰੂਆਤ ‘ਚ ਰਾਸ਼ਟਰੀ, ਖੇਤਰੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 31 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਉਸ ਤੋਂ ਬਾਅਦ ਛਾਂਟੀ ਪ੍ਰਕਿਰਿਆ ਅਤੇ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਜਿਸ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ, ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਅਤੇ ਅਕਾਲੀ ਦਲ ਦੇ ਡਾ: ਸੁਖਵਿੰਦਰ ਸੁੱਖੀ ਵੀ ਸ਼ਾਮਲ ਹਨ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਸ਼ੋਰ ਅੱਜ ਸ਼ਾਮ 5 ਵਜੇ ਖਤਮ ਹੋ ਜਾਵੇਗਾ। 10 ਮਈ ਨੂੰ ਵੋਟਿੰਗ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਮੁਹਿੰਮ ਬੰਦ ਕਰ ਦਿੱਤੀ ਜਾਵੇਗੀ। ਰੈਲੀਆਂ-ਰੋਡ ਸ਼ੋਅ ਖ਼ਤਮ ਹੁੰਦੇ ਹੀ ਬਾਹਰਲੇ ਆਗੂਆਂ ਨੂੰ ਲੋਕ ਸਭਾ ਹਲਕਾ ਛੱਡਣਾ ਪਵੇਗਾ। ਹਾਲਾਂਕਿ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਸਕਦਾ ਹੈ। ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ, ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਦਾ ਚੋਣ ਨਿਸ਼ਾਨ ਝਾੜੂ, ਸ਼੍ਰੋਮਣੀ ਅਕਾਲੀ ਦਲ ਦੇ ਡਾ: ਸੁਖਵਿੰਦਰ ਸੁੱਖੀ ਦਾ ਚੋਣ ਨਿਸ਼ਾਨ ਤੱਕੜੀ, ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦਾ ਚੋਣ ਨਿਸ਼ਾਨ ਹੱਥ ਹੈ। ਜਲੰਧਰ ਲੋਕ ਸਭਾ ਸੀਟ ‘ਤੇ ਕੁੱਲ 16 ਲੱਖ 21 ਹਜ਼ਾਰ 800 ਵੋਟਰ ਹਨ।
ਜ਼ਿਲ੍ਹੇ ਵਿੱਚ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੈਬ ਕਾਸਟਿੰਗ ਸਮੇਤ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਔਰਤਾਂ ਲਈ ‘ਵੁਮਨ ਓਨਲੀ ਪੋਲਿੰਗ ਸਟੇਸ਼ਨ’ ਸਥਾਪਤ ਕੀਤੇ ਗਏ ਹਨ, ਜਿਸ ਦਾ ਪ੍ਰਬੰਧ ਸਿਰਫ਼ ਔਰਤਾਂ ਹੀ ਕਰਨਗੀਆਂ। ਜਿਸ ਦਾ ਸੰਚਾਲਨ ਸਿਰਫ਼ ਔਰਤਾਂ ਹੀ ਕਰਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...