June 24, 2026, 10:36 pm
----------- Advertisement -----------
HomeNewsBreaking Newsਜਲੰਧਰ 'ਚ 'AAP' ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਚੰਡੀਗੜ੍ਹ ਪਾਰਟੀ ਦਫ਼ਤਰ...

ਜਲੰਧਰ ‘ਚ ‘AAP’ ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਚੰਡੀਗੜ੍ਹ ਪਾਰਟੀ ਦਫ਼ਤਰ ‘ਚ ਜਸ਼ਨ ਦਾ ਮਾਹੌਲ

Published on

----------- Advertisement -----------

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। ‘ਆਪ’ ਉਮੀਦਵਾਰ ਮੋਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ‘ਆਪ’ ਦੀ ਜਿੱਤ ਤੋਂ ਬਾਅਦ ਚੰਡੀਗੜ੍ਹ ਦਫ਼ਤਰ ‘ਚ ਜਸ਼ਨ ਦਾ ਮਾਹੌਲ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਨੇ ਇੱਕ ਦੂਜੇ ਨੂੰ ਮਠਿਆਈਆਂ ਖਵਾਈਆ ਅਤੇ ਭੰਗੜੇ ਪਾਏ।

ਜਿੱਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਮੈਂ ਜਲੰਧਰ ਪੱਛਮੀ ਦੇ ਲੋਕਾਂ ਦਾ ਧੰਨਵਾਦੀ ਹਾਂ। ਉਨ੍ਹਾਂ ਨੇ ਮੇਰੇ ‘ਤੇ ਭਰੋਸਾ ਕੀਤਾ। ਮੈਂ ਆਪਣੇ ਵਾਅਦੇ ਪੂਰੇ ਕਰਾਂਗਾ। ਮੇਰਾ ਪਰਿਵਾਰ ਜਨਤਾ ਦੀ ਸੇਵਾ ਕਰਦਾ ਰਿਹਾ ਹੈ। ਮੈਂ ਵੀ ਜਨਤਾ ਵਿੱਚ ਰਹਾਂਗਾ।
ਸੀਐਮ ਮਾਨ ਨੇ ਵੀ ਸੋਸ਼ਲ ਮੀਡੀਆ ‘ਤੇ ‘ਆਪ’ ਉਮੀਦਵਾਰ ਨੂੰ ਵਧਾਈ ਦਿੱਤੀ ਹੈ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ “ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ, ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ, ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ, ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ”
ਦੱਸ ਦਈਏ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰ ਲਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ “ਜਲੰਧਰ ਦੇ ਲੋਕਾਂ ਦਾ ਫਤਵਾ ਸਿਰ ਮੱਥੇ। ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ। ਹੁਣ ਸੀ.ਐਮ ਮਾਨ ਨੂੰ ਉਹ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਜੋ ਉਨ੍ਹਾਂ ਨੇ ਚੋਣਾਂ ਦੌਰਾਨ ਕੀਤੇ ਸਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...