ਜਲੰਧਰ ਦੇ ਫੋਕਲ ਪੁਆਇੰਟ ਨੇੜੇ ਦੇਰ ਰਾਤ ਇੱਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਪੁਲਸ ਨੇ ਦੇਰ ਰਾਤ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਰਿਸਤੇਦਾਰ ਸਿਮਰਨ ਨੇ ਦੱਸਿਆ ਕਿ ਉਸਦਾ ਜੀਜਾ ਆਪਣੇ ਬਾਈਕ ‘ਤੇ ਗਦਾਈਪੁਰ ਤੋਂ ਜਲੰਧਰ ਦੇ ਕਿਸ਼ਨਪੁਰਾ ਵੱਲ ਆ ਰਿਹਾ ਸੀ। ਜਦੋਂ ਉਹ ਮੋਟਰਸਾਈਕਲ ਤੇ ਫੋਕਲ ਪੁਆਇੰਟ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕੈਂਟਰ ਨੇ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਆਲਟੋ ਕਾਰ ਵਿੱਚ ਸਵਾਰ ਵਿਅਕਤੀ ਵੱਲੋਂ ਕੈਂਟਰ ਚਾਲਕ ਦਾ ਪਿੱਛਾ ਵੀ ਕੀਤਾ ਗਿਆ। ਜਿਸ ਨੇ ਫੋਕਲ ਪੁਆਇੰਟ ਦੇ ਅੰਦਰ ਕੈਂਟਰ ਨੂੰ ਰੋਕ ਲਿਆ ਸੀ। ਪਰ ਉਦੋਂ ਤੱਕ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਚੁੱਕਾ ਸੀ।
ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਪੁਲੀਸ ਬਜ਼ੁਰਗ ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦੇਵੇਗੀ।
----------- Advertisement -----------
ਜਲੰਧਰ ‘ਚ ਕੈਂਟਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ; ਕੈਂਟਰ ਚਾਲਕ ਮੌਕੇ ਤੋਂ ਫਰਾਰ
Published on
----------- Advertisement -----------
----------- Advertisement -----------












